ਨਾਭਾ: ਬਲਾਕ ਦੇ ਪਿੰਡ ਕਕਰਾਲਾ ਵਿੱਚ ਆਪਣੀ ਮਾਸੀ ਦੇ ਘਰ ਰਹਿ ਰਹੀ 22 ਸਾਲਾਂ ਦੀ ਨੌਜਵਾਨ ਲੜਕੀ ਵੱਲੋਂ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਤਲ ਕੀਤੇ ਜਾਣ ਦਾ ਖਦਸ਼ਾ ਜਤਾਇਆ ਹੈ। ਮ੍ਰਿਤਕ ਦੀ ਮੌਤ ਗਲਾ ਘੁੱਟਣ ਦੇ ਕਾਰਨ ਹੋਈ ਹੈ।
ਮਾਸੀ ਦੇ ਘਰ ਰਹਿੰਦੀ ਨੌਜਵਾਨ ਲੜਕੀ ਦੀ ਭੇਦਭਰੇ ਹਾਲਾਤ 'ਚ ਹੋਈ ਮੌਤ - ਮ੍ਰਿਤਕ ਦੀ ਮੌਤ ਗਲਾ ਘੁੱਟਣ
ਨਾਭਾ ਦੇ ਬਲਾਕ ਦੇ ਪਿੰਡ ਕਕਰਾਲਾ ਵਿੱਚ ਆਪਣੀ ਮਾਸੀ ਦੇ ਘਰ ਰਹਿ ਰਹੀ 22 ਸਾਲਾਂ ਦੀ ਨੌਜਵਾਨ ਲੜਕੀ ਵੱਲੋਂ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਤਲ ਕੀਤੇ ਜਾਣ ਦਾ ਖਦਸ਼ਾ ਜਤਾਇਆ ਹੈ। ਮ੍ਰਿਤਕ ਦੀ ਮੌਤ ਗਲਾ ਘੁੱਟਣ ਦੇ ਕਾਰਨ ਹੋਈ ਹੈ।
ਮ੍ਰਿਤਕ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਅਮਨਦੀਪ ਕੌਰ ਆਪਣੀ ਮਾਸੀ ਦੇ ਲੜਕੇ ਕੋਲ ਪਿੰਡ ਕਕਰਾਲੇ ਵਿੱਚ ਰਹਿੰਦੀ ਸੀ। ਉਨ੍ਹਾਂ ਕਿਹਾ ਅਮਨਦੀਪ ਦੀ ਮੌਤ ਦੀ ਖ਼ਬਰ ਉਨ੍ਹਾਂ ਨੂੰ ਫੋਨ 'ਤੇ ਦਿੱਤੀ ਗਈ ਸੀ। ਇਸ ਦੌਰਾਨ ਉਸ ਦੇ ਮਾਸੀ ਦੇ ਲੜਕੇ ਨੇ ਪੋਸਟਮਾਟਰਮ ਕਰਵਾਉਣ ਤੋਂ ਵੀ ਆਨਾ-ਕਾਨੀ ਕੀਤੀ। ਇਸ ਕਾਰਨ ਉਨ੍ਹਾਂ ਨੂੰ ਸ਼ੱਕ ਹੈ ਕਿ ਅਮਨਦੀਪ ਕੌਰ ਦਾ ਗਲਾ ਗੁੱਟ ਕੇ ਕਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਸਹੀ ਤਰੀਕੇ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਤਾਂ ਜੋ ਅਮਨਦੀਪ ਦੀ ਮੌਤ ਦਾ ਸੱਚ ਸਾਹਮਣੇ ਆ ਸਕੇ।
ਇਸ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਦਾ ਪੋਸਟਮਾਟਰਮ ਕਰਵਾ ਕੇ ਲਾਸ਼ ਵਾਰਸਾ ਦੇ ਹਵਾਲੇ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਧਾਰਾ 174 ਦੀ ਕਾਰਵਾਈ ਕੀਤੀ ਜਾ ਰਹੀ ਹੈ। ਜੇਕਰ ਪੋਸਟਮਾਟਰਮ ਦੀ ਰਿਪੋਰਟ 'ਚ ਕੋਈ ਨਵਾਂ ਤੱਥ ਸਾਹਮਣੇ ਆਉਂਦਾ ਹੈ ਤਾਂ ਉਸ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।