ਪਟਿਆਲਾ: ਸ਼ਹਿਰ 'ਚ 73ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ ਜਿਸ ਮੌਕੇ ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਪਹੁੰਚੇ ਤੇ ਉਨ੍ਹਾਂ ਨੇ ਤਿਰੰਗਾ ਝੰਡਾ ਲਹਿਰਾਇਆ। ਇਸ ਤੋਂ ਬਾਅਦ ਕੈਬਿਨੇਟ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕਰਨਾ ਸੀ ਪਰ ਆਜ਼ਾਦੀ ਘੁਲਾਟੀਆਂ ਨੇ ਸਨਾਮਨ ਲੈਣ ਤੋਂ ਇਨਕਾਰ ਕਰ ਦਿੱਤਾ।
73ਵਾਂ ਆਜ਼ਾਦੀ ਦਿਹਾੜਾ: ਆਜ਼ਾਦੀ ਘੁਲਾਟੀਆਂ ਨੇ ਸਨਮਾਨ ਲੈਣ ਤੋਂ ਕੀਤਾ ਇਨਕਾਰ - 73rd Independence Day
ਪਟਿਆਲਾ ਵਿੱਚ 73ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ ਜਿਸ ਮੌਕੇ ਆਜ਼ਾਦੀ ਘੁਲਾਟੀਆ ਨੂੰ ਸਨਮਾਨਤ ਕੀਤਾ ਜਾਣਾ ਸੀ ਪਰ ਉਨ੍ਹਾਂ ਨੇ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ।
ਫ਼ੋਟੋ
ਇਸ ਸਬੰਧੀ ਆਜ਼ਾਦੀ ਘੁਲਾਟੀਆਂ ਨੇ ਕਿਹਾ ਕਿ ਉਹ ਸਨਮਾਨ ਲੈਣ ਨਹੀਂ ਸਿਰਫ਼ ਰਾਸ਼ਟਰੀ ਝੰਡੇ ਦੇ ਸਨਮਾਨ ਲਈ ਆਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ।
ਉੱਥੇ ਹੀ ਸੰਸਦ ਮੈਂਬਰ ਪਰਨੀਤ ਕੌਰ ਨੇ ਆਜ਼ਾਦੀ ਘੁਲਾਟੀਆਂ ਨੂੰ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਕੋਲ ਰੁੱਖਿਆ ਜਾਵੇਗਾ। ਤੇ ਦੂਜੇ ਪਾਸੇ ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਸਾਰੇ ਪਰਿਵਾਰਾਂ ਨੇ ਸਨਮਾਨ ਵਾਪਸ ਨਹੀਂ ਕੀਤਾ, ਕੁੱਝ ਹੀ ਪਰਿਵਾਰ ਹਨ ਜਿਨ੍ਹਾਂ ਨੇ ਸਨਮਾਨ ਵਾਪਸ ਕੀਤੇ ਹਨ।