ਪਟਿਆਲਾ: ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ 1215 ਵਿਅਕਤੀਆਂ ਨੇ ਕੋਵਿਡ ਵੈਕਸੀਨ ਦਾ ਟੀਕਾਕਰਨ ਕਰਵਾਇਆ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ 12 ਸਰਕਾਰੀ ਸਿਹਤ ਸੰਸਥਾਵਾ ਅਤੇ 11 ਪ੍ਰਾਈਵੇਟ ਹਸਪਤਾਲਾ ਵਿੱਚ 1215 ਟੀਕੇ ਲਗਾਏ ਗਏ। ਜਿਨ੍ਹਾਂ ਵਿੱਚੋ ਸਿਹਤ ਅਤੇ ਫਰੰਟਲਾਈਨ ਵਰਕਰਾਂ ਤੋਂ ਇਲਾਵਾ 758 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ।
ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਅੱਜ ਜ਼ਿਲ੍ਹੇ ਵਿੱਚ 76 ਕੋਵਿਡ ਪੌਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪ੍ਰਾਪਤ 903 ਦੇ ਕਰੀਬ ਰਿਪੋਰਟਾਂ ਵਿੱਚੋਂ 76 ਕੋਵਿਡ ਪੌਜ਼ੀਟਿਵ ਪਾਏ ਗਏ ਹਨ। ਜਿਸ ਨਾਲ ਜ਼ਿਲ੍ਹੇ ਵਿੱਚ ਪੌਜ਼ੀਟਿਵ ਕੇਸਾਂ ਦੀ ਗਿਣਤੀ 17,775 ਹੋ ਗਈ ਹੈ।