ਪਟਿਆਲਾ: ਪੰਜਾਬ ਸਰਕਾਰ 'ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਅਧੀਨ 23 ਅਗਸਤ ਨੂੰ ਥਾਣਾ ਅਨਾਜ ਮੰਡੀ ਪੁਲਿਸ ਵੱਲੋਂ ਇੱਕ ਨਾਕੇਬੰਦੀ ਦੌਰਾਨ ਨੇੜੇ ਭੁਪਿੰਦਰਾ ਪਲਾਜ਼ਾ ਸੰਦੋੜ 'ਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
1 ਲੱਖ 13 ਹਜ਼ਾਰ ਦੀ ਰਾਸ਼ੀ ਸਣੇ ਨਸ਼ਾ ਤਸਕਰ ਕਾਬੂ - ਪਟਿਆਲਾ ਪੁਲਿਸ
ਪਟਿਆਲਾ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵਿਆਕਤੀ ਕੋਲੋਂ 1 ਲੱਖ 13 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਦਰਅਸਲ ਉਹ ਇਹ ਪੈਸੇ 30 ਗ੍ਰਾਮ ਹੈਰੋਇਨ ਵੇਚ ਕੇ ਲਿਆ ਸੀ, ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਮੁਲਜ਼ਮ ਕੋਲੋਂ 30 ਗ੍ਰਾਮ ਹੈਰੋਇਨ ਵੇਚ ਕੇ 1 ਲੱਖ 13 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਨਾਮਸ਼ੇਰ ਸਿੰਘ ਉਰਫ ਸ਼ੇਰਾ ਵਜੋਂ ਹੋਈ ਹੈ ਜੋ ਕਿ ਪਟਿਆਲਾ ਦੇ ਗਾਜੀਪੁਰ ਥਾਣਾ ਸਮਾਣਾ ਦਾ ਰਹਿਣ ਵਾਲਾ ਹੈ। ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਸਵਿਫ਼ਟ ਕਾਰ ਵਿੱਚ ਨਸ਼ਾ ਤਸਕਰੀ ਕਰਨ ਜਾ ਰਿਹਾ ਹੈ।
ਪੁਲਿਸ ਵੱਲੋਂ ਕਾਰ ਦੀ ਤਲਾਸ਼ੀ ਲੈਣ ਉਪਰੰਤ ਹੈਰੋਇਨ ਸਣੇ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਦੋਸ਼ੀ ਵਿਰੁੱਧ ਮੁਕੱਦਮਾ ਦਰਜ਼ ਕਰ ਐੱਨ.ਡੀ.ਪੀ.ਐੱਸ ਐਕਟ ਅਧੀਨ ਕਾਰਵਾਈ ਕੀਤੀ ਜਾ ਰਹੀ ਹੈ। ਡੀ.ਐੱਸ.ਪੀ. ਦਲਵੀਰ ਸਿੰਘ ਗਰੇਵਾਲ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ 'ਤੇ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਹ ਹੈਰੋਇਨ ਕਿੱਥੋਂ ਲਿਆ ਕੇ ਕਿੱਥੇ ਸਮਗਲਿੰਗ ਕਰਦਾ ਸੀ ਇਸ ਬਾਰੇ ਡੂੰਘਾਈ ਨਾਲ ਤਫਤੀਸ਼ ਕੀਤੀ ਜਾਵੇਗੀ।