ਪਟਿਆਲਾ: ਜ਼ਿਲ੍ਹੇ ਦੇ ਸਰਕਾਰੀ ਟੀ.ਬੀ. ਹਸਪਤਾਲ ਦਾ ਆਮ ਆਦਮੀ ਪਾਰਟੀ ਦੇ ਪਟਿਆਲਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਵੱਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਹਸਪਤਾਲ ਵਿੱਚ ਇਲਾਜ ਕਰਵਾਉਣ ਆਏ ਪੀੜਤਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਗੱਲਬਾਤ ਵਿੱਚ ਮਰੀਜ਼ਾਂ ਦੇ ਪਰਿਵਾਰਾਂ ਨੇ ਹਸਪਤਾਲ ਵਿੱਚ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮਰੀਜ ਦੇ ਪਰਿਵਾਰਿਕ ਮੈਂਬਰ ਨੇ ਹਸਪਤਾਲ ਦੇ ਇੱਕ ਡਾਕਟਰ ਤੇ ਗੰਭੀਰ ਇਲਜ਼ਾਮ ਲਗਾਏ ਹਨ। ਪਰਿਵਾਰਿਕ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਨਾਲ ਹਸਪਤਾਲ ਦੇ ਡਾਕਟਰ ਵੱਲੋਂ ਗਲਤ ਵਿਵਹਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਦੋਂ ਉਹ ਇਲਾਜ ਲਈ ਦੁਬਾਰਾ ਹਸਪਤਾਲ ਵਿੱਚ ਆਏ ਤਾਂ ਉਨ੍ਹਾਂ ਨੂੰ ਬਹੁਤ ਜਲੀਲ ਕੀਤਾ ਗਿਆ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਗਰੀਬ ਹਨ ਇਸ ਲਈ ਸਰਕਾਰ ਹਸਪਤਾਲ ਵਿੱਚ ਇਲਾਜ ਲਈ ਆਏ ਹਨ ਪਰ ਇੱਥੇ ਉਨ੍ਹਾਂ ਦੇ ਮਰੀਜਾਂ ਦਾ ਇਲਾਜ ਨਹੀਂ ਕੀਤਾ ਜਾਂਦਾ।
ਪਟਿਆਲਾ ਵਿਖੇ ਟੀ.ਬੀ ਹਸਪਤਾਲ ਦੇ ਪ੍ਰਬੰਧਾਂ ਦਾ ਆਪ ਆਗੂ ਤਜਿੰਦਰ ਮਹਿਤਾ ਨੇ ਲਿਆ ਜਾਇਜਾ ਇਸ ਮੌਕੇ ਹਸਪਤਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚ ਪਟਿਆਲਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਤਜਿੰਦਰ ਮਹਿਤਾ ਨੇ ਕਿਹਾ ਕਿ ਕਿਸੇ ਨੂੰ ਵੀ ਅਜਿਹੀ ਸ਼ਬਦਾਵਲੀ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਆਪ ਵਰਕਰ ਹੋਵੇ ਜਾਂ ਆਗੂ ਜਾਂ ਫਿਰ ਕੋਈ ਪ੍ਰਸ਼ਾਸਨਿਕ ਅਹੁਦੇ ਦਾ ਕੋਈ ਅਧਿਕਾਰੀ ਕਿਸੇ ਨੂੰ ਵੀ ਆਮ ਲੋਕਾਂ ਨਾਲ ਗਲਤ ਸ਼ਬਦਾਵਲੀ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਕਿਉਂਕਿ ਆਮ ਲੋਕਾਂ ਨੂੰ ਬਹੁਤ ਉਮੀਦਾਂ ਹੁੰਦੀਆਂ ਹਨ ਪਰ ਜੇ ਕੋਈ ਦੁਰਵਿਵਹਾਰ ਕਰਦਾ ਹੈ ਤਾਂ ਉਹ ਗਲਤ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਕੁਝ ਖਾਮੀਆਂ ਹਨ ਪਾਈਆਂ ਗਈਆਂ ਹਨ ਜਿੰਨ੍ਹਾਂ ਨੂੰ ਜਲਦ ਠੀਕ ਕਰ ਲਿਆ ਜਾਵੇਗਾ।
ਓਧਰ ਹਸਪਤਾਲ ਦੀ ਸੀਨੀਅਰ ਡਾਕਟਰ ਨੇ ਦੱਸਿਆ ਕਿ ਹਸਪਤਾਲ ਵਿੱਚ ਜੋ ਵੀ ਕਮੀਆਂ ਪੇਸ਼ੀਆਂ ਪਾਈਆਂ ਗਈਆਂ ਹਨ ਉਨ੍ਹਾਂ ਜਲਦ ਠੀਕ ਕਰ ਲਿਆ ਜਾਵੇਗਾ। ਨਾਲ ਹੀ ਉਨ੍ਹਾਂ ਦੱਸਿਆ ਕਿ ਹਸਪਤਾਲ ਦਾ ਜਾਇਜ਼ਾ ਲੈਣ ਪਹੁੰਚੇ ਆਪ ਆਗੂ ਵੱਲੋਂ ਉਨ੍ਹਾਂ ਸਹੀ ਵਿਵਹਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਮਾਨ ਨੇ ਕੈਬਨਿਟ ਨੂੰ ਵੰਡੇ ਮੰਤਰਾਲੇ, ਹੋਮ ਤੇ ਪਰਸੋਨਲ ਰੱਖਿਆ ਆਪਣੇ ਕੋਲ