ਪਟਿਆਲਾ: ਦਿੱਲੀ ਦੇ ਮੁੱਖ ਮੰਤਰੀ ਵੱਲੋਂ ਸ਼ੁੱਕਰਵਾਰ ਨੂੰ ਪਟਿਆਲਾ ਵਿੱਚ ਸ਼ਾਂਤੀ ਮਾਰਚ ਵੀ ਕੱਢਿਆ ਗਿਆ। ਜਿਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ, ਰਾਘਵ ਚੱਡਾ, ਹਰਪਾਲ ਚੀਮਾ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਮੌਜੂਦ ਰਹੇ।
ਇਹ ਰੋਡ ਸ਼ੋਅ ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ਤੋਂ ਸ਼ੁਰੂ ਹੋਇਆ, ਜਿਸ ਵਿੱਚ ਕਾਫ਼ੀ ਭੀੜ ਦੇਖਣ ਨੂੰ ਮਿਲੀ ਲੰਮੀਆਂ-ਲੰਮੀਆਂ ਲਾਈਨਾਂ ਆਮ ਆਦਮੀ ਦੀ ਪਾਰਟੀ ਦੇ ਵਰਕਰਾਂ ਵੱਲੋਂ ਹੱਥਾਂ ਵਿੱਚ ਤਿਰੰਗਾ ਝੰਡਾ ਫੜਕੇ ਸ਼ਾਂਤੀ ਮਾਰਚ ਕੱਢਿਆ ਗਿਆ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹਿਲਾਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਗਏ ਅਤੇ ਉਸ ਤੋਂ ਬਾਅਦ ਕਾਲੀ ਦੇਵੀ ਮੰਦਰ ਮੱਥਾ ਟੇਕਿਆ ਤੇ ਫਿਰ ਇਹ ਸ਼ਾਂਤੀ ਮਾਰਚ ਕੱਢਿਆ ਗਿਆ।
ਦਿੱਲੀ ਦੇ ਮੁੱਖ ਮੰਤਰੀ ਵੱਲੋਂ ਕਿਹਾ ਗਿਆ ਕੀ ਅਕਾਲੀ ਦਲ ਅਤੇ ਦੂਜੀਆਂ ਪਾਰਟੀਆਂ ਸਾਨੂੰ ਗਾਲ੍ਹਾਂ ਕੱਢਦੇ ਹਨ, ਪਰ ਅਸੀਂ ਪੰਜਾਬ ਦੀ ਤਰੱਕੀ ਚਾਹੁੰਦੇ ਹਾਂ। ਅਸੀਂ ਕਹਿੰਦੇ ਹਾਂ ਕਿ ਦਿੱਲੀ ਦੀ ਤਰ੍ਹਾਂ ਹੀ ਪੰਜਾਬ ਵਿੱਚ ਬਦਲਾਵ ਲਿਆਵਾਂਗੇ। ਜਿਵੇਂ ਚੰਡੀਗੜ੍ਹ ਦੇ ਲੋਕਾਂ ਵੱਲੋਂ ਠੋਕਵਾਂ ਜਵਾਬ ਦਿੱਤਾ ਹੈ, ਉਸੇ ਤਰ੍ਹਾਂਂ ਹੀ ਪੰਜਾਬ ਦੇ ਲੋਕ ਇਨ੍ਹਾਂ ਨੂੰ ਜਵਾਬ ਇਲੈਕਸ਼ਨਾਂ ਵਿੱਚ ਦੇਣਗੇ।