ਪਟਿਆਲਾ: ਬੀਤੀ 29 ਜੁਲਾਈ ਨੂੰ ਪਟਿਆਲਾ ਨਾਭਾ ਰੋਡ 'ਤੇ ਪੈਂਦੇ ਪਿੰਡ ਕਲਿਆਣ ਦੇ ਗੁਰਦੂਆਰਾ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੁਰਲੱਭ ਸਰੂਪ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ।
ਕਲਿਆਣ ਦੇ ਗੁਰਦੁਆਰਾ ਸਾਹਿਬ ਪਹੁੰਚ ਕੇ ਚੋਰੀ ਹੋਏ ਸਰੂਪਾਂ ਦੇ ਮਾਮਲੇ ਦਾ ਜਾਇਜ਼ਾ ਲੈਣ ਪਹੁੰਚੇ ਲੌਂਗੋਵਾਲ
ਬੀਤੀ 29 ਜੁਲਾਈ ਨੂੰ ਪਟਿਆਲਾ ਨਾਭਾ ਰੋਡ 'ਤੇ ਪੈਂਦੇ ਪਿੰਡ ਕਲਿਆਣ ਦੇ ਗੁਰਦੁਆਰਾ ਸਾਹਿਬ ਵਿੱਚੋਂ ਦੁਰਲੱਭ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਪਹੁੰਚ ਨੇ ਘਟਨਾ ਦਾ ਜਾਇਜ਼ਾ ਲਿਆ।
ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੋਰੀ ਹੋਏ ਸਰੂਪ ਦੁਰਲੱਭ ਹਨ ਅਤੇ ਸਿੱਖ ਕੌਮ ਦੇ ਇਸ ਘਟਨਾ ਤੋਂ ਬਾਅਦ ਦਿਲ ਵਲੂੰਦਰੇ ਗਏ ਹਨ। ਉਨ੍ਹਾਂ ਕਿਹਾ ਉਹ ਆਈ.ਜੀ ਔਲਖ ਨੂੰ ਵੀ ਇਸ ਮਾਮਲੇ ਵਿੱਚ ਮਿਲਣਗੇ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਮੁਲਜ਼ਮਾਂ ਨੂੰ ਤੁਰੰਤ ਫੜਿਆ ਜਾਵੇ। ਉਨ੍ਹਾਂ ਕਿਹਾ ਕਿਹਾ ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ਵੀ ਇਸ ਮਾਮਲੇ ਵਿੱਚ ਜਾਂਚ ਕਰ ਰਹੀ ਹੈ।
ਇਸ ਮੌਕੇ ਸਾਬਕਾ ਕੈਬਿਨੇਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਪੁਲਿਸ ਨੂੰ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਕਾਬੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਪੰਜ ਅਗਸਤ ਤੱਕ ਇਸ ਹੱਲ ਨਾ ਕੱਢਿਆ ਤਾਂ ਉਹ ਧਰਨਾ ਦੇਣਗੇ।