ਪਟਿਆਲਾ:ਜੇਕਰ ਪੰਜਾਬ ਵਿੱਚ ਪ੍ਰਾਈਵੇਟ ਹਸਪਤਾਲਾਂ ਦੀ ਗੱਲ ਕੀਤੀ ਜਾਵੇ ਤਾਂ ਹਸਪਤਾਲ ਦੇ ਡਾਕਟਰਾਂ ਉੱਤੇ ਗ਼ਲਤ ਇਲਾਜ ਕਰਨ ਤੇ ਡਾਕਟਰਾਂ ਦੀ ਲਾਪ੍ਰਵਾਹੀ ਕਰਕੇ ਮਰੀਜ਼ ਦੀ ਮੌਤ ਹੋਣ ਦੇ ਕਈ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ।
ਅਜਿਹਾ ਹੀ ਇਕ ਮਾਮਲਾ ਪਟਿਆਲਾ ਦੇ ਜੀਵਨ ਹਸਪਤਾਲ ਤੋਂ ਸਾਹਮਣੇ ਆਇਆ, ਜਿੱਥੇ ਹਸਪਤਾਲ ਦੇ ਬਾਹਰ ਇਕੱਠੇ ਹੋਏ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਡਾਕਟਰਾਂ ਵੱਲੋਂ ਉਸ ਦਾ ਗਲਤ ਇਲਾਜ ਕਰਨ ਦੇ ਗੰਭੀਰ ਆਰੋਪ ਲਗਾਏ ਹਨ, ਜਿਸ ਨੂੰ ਲੈ ਕੇ ਮਰੀਜ਼ ਦੇ ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ਦੇ ਬਾਹਰ ਡਾਕਟਰਾਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਿਵਾਰਕ ਮੈਂਬਰਾਂ ਵਿੱਚੋਂ ਲਖਵਿੰਦਰ ਸਿੰਘ ਨੇ ਹਸਪਤਾਲ ਦੇ ਡਾਕਟਰਾਂ 'ਤੇ ਆਰੋਪ ਲਗਾਉਂਦਿਆਂ ਕਿਹਾ ਕਿ ਉਹ ਪਿੰਡ ਧਨੇਠਾ ਦੇ ਰਹਿਣ ਵਾਲੇ ਨੇ ਤੇ 7 ਮਹੀਨੇ ਪਹਿਲਾਂ ਉਹ ਆਪਣੇ ਮਰੀਜ਼ ਨੂੰ ਪਿੱਤੇ ਵਿੱਚ ਪੱਥਰੀ ਦੇ ਇਲਾਜ ਸੰਬੰਧੀ ਜੀਵਨ ਹਸਪਤਾਲ ਵਿਖੇ ਲੈ ਕੇ ਆਏ ਸੀ।
ਨਿੱਜੀ ਹਸਪਤਾਲ 'ਚ ਮਰੀਜ਼ ਦੀ ਹੋਈ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਕੀਤਾ ਰੋਸ ਪ੍ਰਦਰਸ਼ਨ ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਪਿੱਤੇ ਦਾ ਅਪਰੇਸ਼ਨ ਗ਼ਲਤ ਕਰਨ ਦੇ ਆਰੋਪ ਲਗਾਉਂਦਿਆਂ ਕਿਹਾ ਕਿ ਅੱਜ ਡਾਕਟਰਾਂ ਦੀ ਲਾਪ੍ਰਵਾਹੀ ਕਰਕੇ ਉਨ੍ਹਾਂ ਦਾ ਮਰੀਜ਼ ਮੰਜੇ 'ਤੇ ਪੈ ਗਿਆ, ਉੱਥੇ ਹੀ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜੀਵਨ ਹਸਪਤਾਲ ਦੇ ਡਾਕਟਰਾਂ ਵੱਲੋਂ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਇਕ ਡਾਕਟਰ ਨੂੰ ਬੁਲਾ ਕੇ ਉਨ੍ਹਾਂ ਦੇ ਮਰੀਜ਼ ਦਾ ਇਲਾਜ ਕਰਵਾਇਆ ਤੇ ਮਰੀਜ਼ ਦੇ ਪਰਿਵਾਰਕ ਮੈਂਬਰ ਇਸ ਹਸਪਤਾਲ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕਰ ਰਹੇ ਹਨ।
ਇਸ ਮਾਮਲੇ ਨੂੰ ਲੈ ਕੇ ਪਟਿਆਲਾ ਦੇ ਸਿਵਲ ਸਰਜਨ ਡਾ ਰਾਜੂ ਧੀਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਪੂਰੇ ਮਾਮਲੇ ਦੀ ਜਾਂਚ ਪੜਤਾਲ ਕਰ ਕੇ ਨਿੱਜੀ ਹਸਪਤਾਲ ਦੇ ਡਾਕਟਰਾਂ ਦੇ ਖ਼ਿਲਾਫ਼ ਜ਼ਰੂਰ ਕਾਰਵਾਈ ਕਰਨਗੇ। ਉੱਥੇ ਹੀ ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰੀ ਹਸਪਤਾਲ ਦਾ ਡਾਕਟਰ ਕਿਸੇ ਵੀ ਪ੍ਰਾਈਵੇਟ ਹਸਪਤਾਲ ਵਿੱਚ ਕਿਸੇ ਵੀ ਮਰੀਜ਼ ਦਾ ਇਲਾਜ ਨਹੀਂ ਕਰ ਸਕਦਾ ਤੇ ਜੇਕਰ ਕੋਈ ਅਜਿਹੀ ਗੱਲ ਸਾਹਮਣੇ ਆਉਂਦੀ ਹੈ ਤਾਂ ਰਿਪੋਰਟ ਤਿਆਰ ਕਰਕੇ ਉਹ ਆਪਣੇ ਉੱਚ ਅਧਿਕਾਰੀਆਂ ਨੂੰ ਜ਼ਰੂਰ ਭੇਜਣਗੇ।
ਸੋ ਕੁੱਲ ਮਿਲਾ ਕੇ ਕਿਤੇ ਨਾ ਕਿਤੇ ਸਿਵਲ ਸਰਜਨ ਰਾਜੂ ਧੀਰ ਵੀ ਇਸ ਮਾਮਲੇ ਨੂੰ ਲੈ ਕੇ ਆਪਣਾ ਪੱਲਾ ਝਾੜਦੇ ਹੋਏ ਨਜ਼ਰ ਆਏ, ਸਿਰਫ਼ ਇਸ ਮਾਮਲੇ ਨੂੰ ਲੈ ਕੇ ਜਾਂਚ ਪੜਤਾਲ ਤੋਂ ਬਾਅਦ ਰਿਪੋਰਟ ਤਿਆਰ ਕਰਕੇ ਆਪਣੇ ਉੱਚ ਅਧਿਕਾਰੀਆਂ ਨੂੰ ਭੇਜਣ ਦੀ ਗੱਲ ਕਹਿ ਰਹੇ ਹਨ। ਇੱਥੇ ਸਵਾਲ ਇਹ ਵੀ ਖੜ੍ਹਾ ਹੁੰਦਾ ਹੈ ਕਿ ਜੇਕਰ ਪਟਿਆਲੇ ਵਿਖੇ ਕੋਈ ਵੀ ਪ੍ਰਾਈਵੇਟ ਹਸਪਤਾਲ ਦੀ ਅਣਗਹਿਲੀ ਕਰਕੇ ਕਿਸੇ ਮਰੀਜ਼ ਦਾ ਨੁਕਸਾਨ ਹੁੰਦਾ ਤਾਂ ਫਿਰ ਸਿਵਲ ਸਰਜਨ ਦੁਆਰਾ ਤਿਆਰ ਕੀਤੀ ਗਈ ਰਿਪੋਰਟ ਤੋਂ ਬਾਅਦ ਸਰਕਾਰ ਕਦੋਂ ਕਾਰਵਾਈ ਕਰੇਗੀ, ਇਹ ਇਕ ਵੱਡਾ ਸਵਾਲ ਹੈ।
ਇਹ ਵੀ ਪੜੋ:-ਪਿੰਡ ਦਾਦੂਮਾਜਰਾ ਦੇ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੀਤੀ ਖੁਦਕੁਸ਼ੀ