ਪਟਿਆਲਾ: ਟ੍ਰੈਫਿਕ ਪੁਲਿਸ ਪਟਿਆਲਾ ਨੇ ਸ਼ਨੀਵਾਰ ਨੂੰ ਸ਼ਹਿਰ ਵਿੱਚ ਏਡਜ਼ ਪ੍ਰਤੀ ਜਾਗਰੂਕਤਾ ਕੈਂਪ ਚਲਾਇਆ। ਇਸ ਮੌਕੇ ਟ੍ਰੈਫਿਕ ਪੁਲਿਸ ਨੇ ਅਹਿਮ ਭੂਮਿਕਾ ਨਿਭਾਉਂਦੇ ਹੋਏ ਪਟਿਆਲਾ ਦੇ ਖੰਡਾ ਚੌਂਕ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ। ਇਸ ਦੇ ਨਾਲ ਹੀ ਟ੍ਰੈਫਿਕ ਪੁਲਿਸ ਨੇ ਥਾਂ-ਥਾਂ 'ਤੇ ਲੋਕਾਂ ਨੂੰ ਮਿਲ ਕੇ ਏਡਜ਼ ਬਾਰੇ ਜਾਗਰੂਕ ਕੀਤਾ ਤਾਂ ਜੋ ਇਸ ਭਿਆਨਕ ਬਿਮਾਰੀ ਤੋਂ ਬਚਾਅ ਕੀਤਾ ਜਾ ਸਕੇ।
ਟ੍ਰੈਫਿਕ ਪੁਲਿਸ ਨੇ ਪਟਿਆਲਾ ਵਿੱਚ ਏਡਜ਼ ਪ੍ਰਤੀ ਚਲਾਇਆ ਜਾਗਰੂਕਤਾ ਕੈਂਪ - latest patiala news
ਪਟਿਆਲਾ ਵਿਖੇ ਟ੍ਰੈਫਿਕ ਪੁਲਿਸ ਨੇ ਸ਼ਨੀਵਾਰ ਨੂੰ ਸ਼ਹਿਰ ਵਿੱਚ ਏਡਜ਼ ਪ੍ਰਤੀ ਜਾਗਰੂਕਤਾ ਕੈਂਪ ਚਲਾਇਆ। ਟ੍ਰੈਫਿਕ ਪੁਲਿਸ ਦੇ ਐਸਪੀ ਪਲਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਏਡਜ਼ ਪ੍ਰਤੀ ਜਾਗਰੂਕ ਕੀਤਾ।
ਫ਼ੋਟੋ
ਵੇਖੋ ਵੀਡੀਓ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਟ੍ਰੈਫਿਕ ਪੁਲਿਸ ਦੇ ਐਸਪੀ ਪਲਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਟ੍ਰੈਫਿਕ ਪੁਲਿਸ ਹਮੇਸ਼ਾ ਹੀ ਲੋਕਾਂ ਨੂੰ ਜਾਗਰੂਕ ਕਰਨ ਲਈ ਕੋਈ ਨਾ ਕੋਈ ਮੁਹਿੰਮ ਚਲਾਉਂਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਉਨ੍ਹਾਂ ਵੱਲੋਂ ਏਡਜ਼ ਪ੍ਰਤੀ ਜਾਗਰੂਕ ਕੀਤਾ ਗਿਆ ਹੈ।