ਪਟਿਆਲਾ: ਕੇਂਦਰੀ ਸਰਕਾਰੀ ਵੱਲੋਂ 3 ਖੇਤੀ ਆਰਡੀਨੈਂਸਾਂ ਨੂੰ ਪਾਸ ਕਰ ਦਿੱਤਾ ਗਿਆ ਹੈ। ਜਿਸ ਨੂੰ ਲੈ ਕੇ ਸੂਬੇ ਭਰ ਦੇ ਕਿਸਾਨਾਂ ਵਿੱਚ ਵਿਦਰੋਹ ਹੈ ਅਤੇ ਬੀਤੀ ਕੱਲ੍ਹ ਸਮੂਹ ਕਿਸਾਨਾਂ ਵੱਲੋਂ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ।
ਬੀਤੀ ਕੱਲ੍ਹ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਆਰਡੀਨੈਂਸਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਪੰਜਾਬ ਦੇ ਗਾਇਕਾਂ ਅਤੇ ਅਦਾਕਾਰਾਂ ਵੱਲੋਂ ਕਿਸਾਨਾਂ ਦਾ ਵੀ ਸਾਥ ਦਿੱਤਾ ਗਿਆ।
ਖੇਤੀ ਆਰਡੀਨੈਂਸਾਂ ਵਿਰੁੱਧ ਸਾਰੀਆਂ ਪਾਰਟੀਆਂ ਇੱਕ-ਜੁੱਟ ਹੋ ਕੇ ਚੱਲਣ: ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਕੱਲ੍ਹ ਖੇਤੀ ਆਰਡੀਨੈਂਸਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਦੀ ਅਗਵਾਈ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ।
ਉਸੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਹਾਦਰਗੜ੍ਹ ਵਿਖੇ ਪੱਤਰਕਾਰਾਂ ਨਾਲ ਮੀਟਿੰਗ ਰੱਖੀ ਗਈ, ਜਿਸ ਵਿੱਚ ਕਾਫ਼ੀ ਸਵਾਲ-ਜਵਾਬ ਹੋਏ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੂਰੇ ਪੰਜਾਬ ਭਰ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਰਣਨੀਤੀ ਤਿਆਰ ਕੀਤੀ ਜਾਵੇਗੀ ਕਿ ਕਿਸ ਤਰ੍ਹਾਂ ਕੇਂਦਰ ਸਰਕਾਰ ਨੂੰ ਇਨ੍ਹਾਂ ਆਰਡੀਨੈਂਸਾਂ ਨੂੰ ਬਦਲਣ ਜਾਂ ਖ਼ਤਮ ਕਰਨ ਲਈ ਮਜਬੂਰ ਕੀਤਾ ਜਾਵੇ।
ਉੱਥੇ ਹੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਚਾਹੁੰਦਾ ਹੈ ਕਿ ਸਾਰੀਆਂ ਪਾਰਟੀਆਂ ਦੇ ਨੁਮਾਇੰਦੇ ਇਕੱਠੇ ਹੋ ਕੇ ਇਸ ਸੰਘਰਸ਼ ਵਿੱਚ ਚੱਲਣ ਅਤੇ ਕੇਂਦਰ ਸਰਕਾਰ ਨੂੰ ਮਜਬੂਰ ਕਰ ਦੇਣ ਕਿ ਆਰਡੀਨੈਂਸਾਂ ਨੂੰ ਖ਼ਤਮ ਕੀਤਾ ਜਾ ਸਕੇ।