ਪੰਜਾਬ

punjab

ETV Bharat / state

ਅਕਾਲੀ ਦਲ ਦੇ ਉਮੀਦਵਾਰ ਨੇ ਲਗਾਏ ਕਾਂਗਰਸੀ ਉਮੀਦਵਾਰ 'ਤੇ ਦੋਸ਼, ਟਿਕਟ ਹੋਵੇ ਰੱਦ - ਕਾਂਗਰਸ ਪਾਰਟੀ ਦੀ ਉਮੀਦਵਾਰ ਸੁਨੀਤਾ ਰਾਣੀ

ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਦਾਖ਼ਲ ਹੋਣ ਤੋਂ ਬਾਅਦ ਇਤਰਾਜ਼ ਲੱਗਣੇ ਸ਼ੁਰੂ ਹੋ ਗਏ ਹਨ। ਇਸ ਦੇ ਤਹਿਤ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 16 ਦੇ ਉਮੀਦਵਾਰ ਖੁਸ਼ਹਾਲ ਕੁਮਾਰ ਬਬਲੂ ਖੋਰਾ ਦੇ ਵੱਲੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਨੀਤਾ ਰਾਣੀ ਦੇ ਖ਼ਿਲਾਫ਼ ਆਰੋਪ ਲਗਾਏ ਹਨ।

ਅਕਾਲੀ ਦਲ ਦੇ ਉਮੀਦਵਾਰ ਨੇ ਲਗਾਏ ਕਾਂਗਰਸੀ ਉਮੀਦਵਾਰ 'ਤੇ ਦੋਸ਼, ਟਿਕਟ ਹੋਵੇ ਰੱਦ
ਅਕਾਲੀ ਦਲ ਦੇ ਉਮੀਦਵਾਰ ਨੇ ਲਗਾਏ ਕਾਂਗਰਸੀ ਉਮੀਦਵਾਰ 'ਤੇ ਦੋਸ਼, ਟਿਕਟ ਹੋਵੇ ਰੱਦ

By

Published : Feb 4, 2021, 7:36 PM IST

ਪਟਿਆਲਾ: ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਦਾਖ਼ਲ ਹੋਣ ਤੋਂ ਬਾਅਦ ਇਤਰਾਜ਼ ਹੋਣੇ ਸ਼ੁਰੂ ਹੋ ਗਏ ਹਨ। ਇਸ ਦੇ ਤਹਿਤ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 16 ਦੇ ਉਮੀਦਵਾਰ ਖੁਸ਼ਹਾਲ ਕੁਮਾਰ ਬਬਲੂ ਖੋਰਾ ਦੇ ਵੱਲੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਨੀਤਾ ਰਾਣੀ ਦੇ ਖ਼ਿਲਾਫ਼ ਆਰੋਪ ਲਗਾਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ 'ਤੇ ਪਹਿਲਾ ਹੀ 2 ਮਾਮਲੇ ਦਰਜ ਹਨ ਅਤੇ ਉਸ ਦੀ ਟਿਕਟ ਰੱਦ ਕੀਤੀ ਜਾਵੇ। ਨਾਭਾ ਦੇ ਐਸਡੀਐਮ ਕਮ ਰਿਟਰਨਿੰਗ ਅਫ਼ਸਰ ਕਾਲਾ ਰਾਮ ਕਾਂਸਲ ਨੇ ਇਸ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।

ਅਕਾਲੀ ਦਲ ਦੇ ਉਮੀਦਵਾਰ ਨੇ ਲਗਾਏ ਕਾਂਗਰਸੀ ਉਮੀਦਵਾਰ 'ਤੇ ਦੋਸ਼, ਟਿਕਟ ਹੋਵੇ ਰੱਦ

ਇਸ ਸਬੰਧ ਵਿੱਚ ਨਾਭਾ ਦੇ ਐਸਡੀਐਮ ਕਮ ਰਿਟਰਨਿੰਗ ਅਫ਼ਸਰ ਕਾਲਾ ਰਾਮ ਕਾਂਸਲ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਜੇ ਉਮੀਦਵਾਰ ਨੂੰ ਇਤਰਾਜ਼ ਹੈ ਤਾਂ ਉਹ ਮਾਨਯੋਗ ਕੋਰਟ ਜਾਂ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਉਣ। ਇਸ ਮਾਮਲੇ ਵਿੱਚ ਅਸੀਂ ਕੁੱਝ ਨਹੀਂ ਕਰ ਸਕਦੇ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਇਹ ਸਾਰਾ ਕੁੱਝ ਕਾਂਗਰਸ ਪਾਰਟੀ ਦੀ ਸ਼ਹਿ ਤੇ ਹੋ ਰਿਹਾ ਹੈ ਅਤੇ ਕਾਂਗਰਸ ਦੀ ਹਾਰ ਦੇ ਚੱਲਦੇ ਕਾਂਗਰਸ ਹੁਣ ਬੌਖਲਾਹਟ ਵਿੱਚ ਆ ਗਈ ਹੈ।

ਇਸ ਮੌਕੇ ਨਾਭਾ ਦੇ ਐਸਡੀਐਮ ਕਮ ਰਿਟਰਨਿੰਗ ਅਫ਼ਸਰ ਕਾਲਾ ਰਾਮ ਕਾਂਸਲ ਨੇ ਕਿਹਾ ਕਿ ਇਨ੍ਹਾਂ ਵੱਲੋਂ ਜੋ ਇਤਰਾਜ਼ ਲਗਾਏ ਗਏ ਹਨ, ਇਸ 'ਤੇ ਅਸੀਂ ਕੋਈ ਵੀ ਕਾਰਵਾਈ ਨਹੀਂ ਕਰ ਸਕਦੇ। ਇਨ੍ਹਾਂ ਨੂੰ ਜੋ ਇਤਰਾਜ਼ ਵਾਲੀ ਕਾਪੀ ਹੈ ਇਨ੍ਹਾਂ ਨੂੰ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ ਜਾਂ ਚੋਣ ਕਮਿਸ਼ਨ ਕੋਲ ਪਹੁੰਚ ਕਰੋ।

ABOUT THE AUTHOR

...view details