ਪੰਜਾਬ

punjab

ETV Bharat / state

ਹਰਿਆਣਾ ’ਚ ਕਿਸਾਨਾਂ ਦੇ ਕੱਟੇ ਗਏ ਚਲਾਨਾਂ ਤੋਂ ਖਫ਼ਾ ਕਿਸਾਨਾਂ ਨੇ ਨਾਭਾ ਵਿਖੇ ਖੱਟੜ ਦਾ ਫੂਕਿਆ ਪੁਤਲਾ - ਨਾਭਾ ਵਿੱਚ ਖੱਟੜ ਦਾ ਪੁਤਲਾ ਫੂਕਿਆ

ਹਰਿਆਣਾ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨ ਆਗੂਆਂ ਉੱਤੇ ਪੁਲਿਸ ਵੱਲੋਂ ਕੀਤੇ ਗਏ ਪਰਚਿਆਂ ਤੋਂ ਬਾਅਦ ਇਹ ਮੁੱਦਾ ਪੰਜਾਬ ਵਿੱਚ ਵੀ ਭੱਖ ਗਿਆ ਹੈ। ਜਿਸ ਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਨਾਭਾ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ ਗਿਆ ਅਤੇ ਨਾਭਾ ਦੇ ਬੌੜਾਂ ਗੇਟ ਚੌਕ ਵਿਖੇ ਆਵਾਜਾਈ ਜਾਮ ਕਰ ਦਿੱਤੀ ਗਈ।

ਤਸਵੀਰ
ਤਸਵੀਰ

By

Published : Nov 24, 2020, 10:44 PM IST

ਨਾਭਾ: ਨਵੇਂ ਬਣੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹਾਲੇ ਇਹ ਮਸਲਾ ਠੰਡਾ ਨਹੀਂ ਹੋਇਆ ਕਿ ਬੀਤੇ ਦਿਨੀਂ ਹਰਿਆਣਾ ਦੇ ਟੋਲ ਪਲਾਜ਼ਾ ਉੱਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਉੱਤੇ ਖੱਟੜ ਸਰਕਾਰ ਵੱਲੋਂ ਪਰਚੇ ਦਰਜ ਕੀਤੇ ਗਏ ਹਨ।

ਹਰਿਆਣਾ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨ ਆਗੂਆਂ ਉੱਤੇ ਪੁਲਿਸ ਵੱਲੋਂ ਕੀਤੇ ਗਏ ਪਰਚਿਆਂ ਵਿਰੁੱਧ ਇਸ ਦੀ ਚੰਗਿਆੜੀ ਪੰਜਾਬ ਵਿੱਚ ਵੀ ਭੱਖ ਗਈ ਹੈ। ਜਿਸ ਦੇ ਮੱਦੇਨਜ਼ਰ ਕਿਸਾਨ ਆਗੂਆਂ ਵੱਲੋਂ ਹਰਿਆਣਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ ਗਿਆ ਅਤੇ ਨਾਭਾ ਦੇ ਬੌੜਾਂ ਗੇਟ ਚੌਕ ਵਿਖੇ ਆਵਾਜਾਈ ਜਾਮ ਕੀਤੀ ਗਈ।

ਵੇਖੋ ਵੀਡੀਓ।

ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਸਰਕਾਰ ਜਿੰਨੇ ਮਰਜ਼ੀ ਕਿਸਾਨਾਂ ਉੱਤੇ ਪਰਚੇ ਦਰਜ ਕਰ ਲਵੇ ਪਰ ਕਿਸਾਨ ਪਿੱਛੇ ਨਹੀਂ ਹਟਣਗੇ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ 26 ਨਵੰਬਰ ਨੂੰ ਲੱਖਾਂ ਦੀ ਤਾਦਾਦ ’ਚ ਕਿਸਾਨ ਆਗੂ ਦਿੱਲੀ ਜਾਣਗੇ ਅਤੇ ਨਾਲ ਹੀ 6 ਮਹੀਨੇ ਦਾ ਰਾਸ਼ਨ ਵੀ ਨਾਲ ਲੈ ਕੇ ਵੀ ਜਾਣਗੇ ਜਦੋਂ ਤੱਕ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਵਾਪਸ ਨਹੀਂ ਮੁੜਨਗੇ।

ਇਸ ਮੌਕੇ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਹਰਮੇਲ ਸਿੰਘ ਤੂੰਗਾ ਅਤੇ ਕਿਸਾਨ ਔਰਤ ਆਗੂ ਨੇ ਕਿਹਾ ਕਿ ਜੋ ਖੱਟੜ ਸਰਕਾਰ ਵੱਲੋਂ ਕਿਸਾਨਾਂ ਉੱਤੇ ਪਰਚੇ ਦਰਜ ਕੀਤੇ ਗਏ ਹਨ। ਉਨ੍ਹਾਂ ਨੂੰ ਫੌਰੀ ਤੌਰ ਉੱਤੇ ਰੱਦ ਕੀਤਾ ਜਾਵੇ ਅਤੇ ਨਹੀਂ ਇਸ ਦਾ ਰੋਸ ਦਿਨੋਂ-ਦਿਨ ਵੱਧਦਾ ਹੀ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਕੇਂਦਰ ਸਰਕਾਰ ਵੱਲੋਂ ਤਿੰਨ ਦਸੰਬਰ ਨੂੰ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਦਾ ਸੱਦਾ ਦਿੱਤਾ ਹੈ। ਉਹ ਕਿਸਾਨਾਂ ਨੂੰ ਝੂਠੇ ਦਿਲਾਸੇ ਦੇ ਰਹੇ ਹਨ। ਪਰ ਕਿਸਾਨ ਆਪਣਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਰੱਖਣਗੇ ਅਤੇ ਦਿੱਲੀ ਵਿਖੇ ਸਾਰੇ ਹੀ ਰਸਤੇ ਬੰਦ ਕਰਕੇ ਦਿੱਲੀ ਨੂੰ ਜਾਮ ਕਰ ਦੇਵਾਂਗੇ।

ABOUT THE AUTHOR

...view details