ਪੰਜਾਬ

punjab

ETV Bharat / state

ਸ਼ਹੀਦ ਰਾਜਵਿੰਦਰ ਸਿੰਘ ਦੇ ਪਰਿਵਾਰ ਲਈ ਮੁਆਵਜ਼ੇ ਅਤੇ ਸਰਕਾਰੀ ਨੌਕਰੀ ਦਾ ਐਲਾਨ - ਐਕਸ ਗ੍ਰੇਸ਼ੀਆ ਮੁਆਵਜ਼ਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿੱਚ ਸ਼ਹੀਦ ਹੋਏ ਨਾਇਕ ਰਾਜਵਿੰਦਰ ਸਿੰਘ ਦੇ ਪਰਿਵਾਰ ਲਈ ਐਕਸ ਗ੍ਰੇਸ਼ੀਆ ਤੇ ਇੱਕ ਪਰਿਵਾਰਕ ਮੈਂਬਰ ਲਈ ਨੌਕਰੀ ਦਾ ਐਲਾਨ ਕੀਤਾ ਹੈ।

ਰਾਜਵਿੰਦਰ ਸਿੰਘ
ਰਾਜਵਿੰਦਰ ਸਿੰਘ

By

Published : Jul 7, 2020, 8:16 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਡਿਊਟੀ ਕਰਦਿਆਂ ਜਾਨ ਵਾਰਨ ਵਾਲੇ 53 ਰਾਸ਼ਟਰੀਆ ਰਾਈਫਲਜ਼ (24 ਪੰਜਾਬ) ਦੇ ਨਾਇਕ ਰਾਜਵਿੰਦਰ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਦੇ ਐਕਸ ਗ੍ਰੇਸ਼ੀਆ ਮੁਆਵਜ਼ੇ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

ਰਾਜਵਿੰਦਰ ਸਿੰਘ

ਪਟਿਆਲਾ ਦੇ 29 ਵਰ੍ਹਿਆਂ ਦੇ ਨੌਜਵਾਨ ਸੈਨਿਕ ਜਿਸ ਨੇ ਜੰਮੂ ਕਸ਼ਮੀਰ ਵਿੱਚ ਪੁਲਵਾਮਾ ਖੇਤਰ ਵਿੱਚ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ ਅੱਤਵਾਦੀਆਂ ਨਾਲ ਬਹਾਦਰੀ ਨਾਲ ਲੜਦਿਆਂ ਜਾਨ ਦੇ ਦਿੱਤੀ। ਮੁੱਖ ਮੰਤਰੀ ਨੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੀ ਹਰ ਸੰਭਵ ਮੱਦਦ ਅਤੇ ਸਹਿਯੋਗ ਦੇਵੇਗੀ।

ਪਟਿਆਲਾ ਜ਼ਿਲੇ ਦੀ ਤਹਿਸੀਲ ਸਮਾਣਾ ਦੇ ਪਿੰਡ ਦੋਦੜਾ ਦੇ ਰਹਿਣ ਵਾਲੇ ਨਾਇਕ ਰਾਜਵਿੰਦਰ ਸਿੰਘ ਆਪਣੇ ਪਿੱਛੇ ਮਾਪੇ, ਪਤਨੀ ਗੁਰਪ੍ਰੀਤ ਕੌਰ ਤੇ ਭਰਾ ਬਲਵੰਤ ਸਿੰਘ ਨੂੰ ਛੱਡ ਗਏ ਹਨ।

ਸ਼ਹੀਦ ਫੌਜੀ 24 ਮਾਰਚ 2011 ਨੂੰ ਪੰਜਾਬ ਰੈਜੀਮੈਂਟ ਵਿੱਚ ਸ਼ਾਮਲ ਹੋਇਆ ਸੀ ਅਤੇ ਸਿਖਲਾਈ ਪੂਰੀ ਕਰਨ ਤੋਂ ਬਾਅਦ 24 ਪੰਜਾਬ ਜੁਆਇਨ ਕਰ ਲਈ ਸੀ। ਰਾਜਵਿੰਦਰ ਸਿੰਘ ਨੇ ਘਾਤਕ ਪਲਟੂਨ ਜਿਹੜੀ ਸਭ ਤੋਂ ਵੱਧ ਸਰੀਰਕ ਤੇ ਮਾਨਸਿਕ ਤੌਰ 'ਤੇ ਫਿੱਟ ਸਿਪਾਹੀਆਂ ਦਾ ਯੂਨਿਟ ਹੈ, ਵਿੱਚ ਸ਼ਾਨਦਾਰ ਸੇਵਾਵਾਂ ਨਿਭਾਈਆਂ। ਇਸ ਤੋਂ ਬਾਅਦ ਉਸ ਨੇ ਆਪਣੀ ਇੱਛਾ ਨਾਲ 53 ਰਾਸ਼ਟਰੀਆ ਰਾਈਫਲਜ਼ ਦੇ ਕਾਊਂਟਰ ਟੈਰੋਰਿਸਜ਼ ਆਪ੍ਰੇਸ਼ਨ ਵਿੱਚ ਪੋਸਟਿੰਗ ਕਰਵਾ ਲਈ ਜਿੱਥੇ ਉਸ ਨੇ ਜੰਮੂ ਕਸ਼ਮੀਰ ਵਿੱਚ ਆਪਣਾ ਫਰਜ਼ ਨਿਭਾਉਂਦਿਆਂ ਸ਼ਹੀਦੀ ਪ੍ਰਾਪਤ ਕੀਤੀ।

ABOUT THE AUTHOR

...view details