ਪਟਿਆਲਾ:ਪਟਿਆਲਾ ਦੇ ਅਰਬਨ ਸਟੇਟ ਫੇਸ 2 ਥਾਣੇ 'ਚ ਸਹੁਰਾ ਪਰਿਵਾਰ ਵੱਲੋਂ ਆਪਣੀ ਨੂੰਹ ਦਾ ਕਤਲ ਕਰਨ ਦਾ ਮਾਮਲਾ ਆਇਆ ਹੈ। ਲੜਕੀ ਦੇ ਪਰਿਵਾਰ ਵਾਲਿਆਂ ਨੇ ਸਹੁਰਾ ਪਰਿਵਾਰ 'ਤੇ ਲੜਕੀ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਅਤੇ ਕਤਲ ਕਰਨ ਦੇ ਇਲਜ਼ਾਮ ਲਗਾਏ ਹਨ।
ਮ੍ਰਿਤਕ ਲੜਕੀ ਦੇ ਭਰਾ ਦਾ ਕਹਿਣਾ ਹੈ ਕਿ ਲੜਕੀ ਨੂੰ ਅਕਸਰ ਦਾਜ ਦਹੇਜ ਲਈ ਲੜਕੇ 'ਤੇ ਉਸਦੇ ਪਰਿਵਾਰ ਵੱਲੋ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ। ਜਿਸ ਸੰਬੰਧੀ ਪਹਿਲਾਂ ਵੀ ਉਹਨਾਂ ਵੱਲੋਂ ਮਾਮਲਾ ਦਰਜ ਕਰਵਾਇਆ ਗਿਆ ਸੀ।
ਇੱਕ ਹੋਰ ਧੀ ਚੜ੍ਹੀ ਦਾਜ ਦੀ ਬਲੀ ! ਉਧਰ ਪੁਲਿਸ ਦਾ ਕਹਿਣਾ ਹੈ ਕਿ ਲੜਕੀ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਸਹੁਰਾ ਪਰਿਵਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਦੇ ਲੜਕੀ ਦੇ ਪੋਸਟਮਾਰਟਮ ਦੀ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜਿਕਰਯੋਗ ਹੈ ਕਿ ਪਤੀ ਅਤੇ ਪਤਨੀ 'ਚ ਅਕਸਰ ਝਗੜਾ ਰਹਿੰਦਾ ਸੀ। ਵਿਆਹ ਹੋਏ ਨੂੰ 3 ਸਾਲ ਬੀਤ ਚੁੱਕੇ ਹਨ। ਮ੍ਰਿਤਕਾ ਦਾ ਇੱਕ ਬੱਚਾ ਵੀ ਹੈ ਤੇ ਲੜਕੀ ਪਿੱਛੋਂ ਹਰਿਆਣਾ ਦੀ ਰਹਿਣ ਵਾਲੀ ਸੀ ਅਤੇ ਇਹ ਅਰਬਨ ਅਸਟੇਟ ਫੇਸ 2 'ਚ ਵਿਆਹੀ ਹੋਈ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟੀ ਹੋਈ ਹੈ।
ਇਹ ਵੀ ਪੜ੍ਹੋ:ਪੰਜਾਬ ਦੀ ਇੱਕ ਹੋਰ ਧੀ ਚੜ੍ਹੀ ਦਾਜ ਦੀ ਬਲੀ