ਪਟਿਆਲਾ: ਦਿੱਲੀ ਜਾਣ ਲਈ ਕਿਸਾਨਾਂ ਨੇ ਲੋਕਾਂ ਦੇ ਘਰ-ਘਰ ਜਾ ਲਾਮਬੰਦੀ ਕਰਨੀ ਸ਼ੁਰੂ ਕਰ ਦਿੱਤੀ ਹੈ। ਕਿਸਾਨ ਹਰ ਘਰ ਦੇ ਘੱਟੋਂ ਘੱਟ ਦੋ ਲੋਕਾਂ ਨੂੰ ਦਿੱਲੀ ਜਾਣ ਲਈ ਕਹਿ ਰਹੇ ਹਨ। ਕਿਸਾਨਾਂ ਦੇ ਨਾਲ ਰਾਜਨੀਤਕ ਪਾਰਟੀਆਂ ਵੀ ਇਸ ਸੰਘਰਸ਼ ਦਾ ਹਿੱਸਾ ਬਨਣਗੀਆਂ।
ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ਦਾ ਕਲਾਕਾਰ ਵੀ ਬਣਨਗੇ ਹਿੱਸਾ
ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ਨੂੰ ਨਾਮਵਰ ਕਲਾਕਾਰਾਂ ਦਾ ਸਾਥ ਵੀ ਮਿਲ ਰਿਹਾ ਹੈ। ਅੱਜ ਪਟਿਆਲਾ 'ਚ ਕਿਸਾਨਾਂ ਦੇ ਧਰਨੇ 'ਚ ਸ਼ਾਮਲ ਕਲਾਕਾਰਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਸੰਘਰਸ਼ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ।
ਦਿੱਲੀ ਚੱਲੋ ਅੰਦੋਲਨ ਦਾ ਕਲਾਕਾਰ ਵੀ ਬਣਨਗੇ ਹਿੱਸਾ
ਕਿਸਾਨਾਂ ਦੇ ਨਾਲ ਸੰਘਰਸ਼ ਨੂੰ ਸ਼ੁਰੂ ਤੋਂ ਹੀ ਪੰਜਾਬੀ ਕਲਾਕਾਰਾਂ ਦੀ ਹਮਾਇਤ ਮਿਲ ਰਹੀ ਹੈ ਅਤੇ ਹੁਣ ਦਿੱਲੀ ਜਾਣ ਲਈ ਵੀ ਕਈ ਨਾਮਵਰ ਕਲਾਕਾਰ ਤਿਆਰ ਹਨ। ਪਟਿਆਲਾ 'ਚ ਧਰੇੜੀ ਜੱਟਾਂ ਟੋਲ ਪਲਾਜ਼ਾ 'ਤੇ ਲੱਗੇ ਕਿਸਾਨਾਂ ਦੇ ਧਰਨੇ 'ਚ ਕਈ ਨਾਮਵਰ ਕਲਾਕਾਰਾਂ ਨੇ ਹਿੱਸਾ ਲਿਆ।
ਕਲਾਕਾਰਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਸੰਘਰਸ਼ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ 'ਤੇ ਇੱਕ ਵਾਰ ਇਹ ਕਾਨੂੰਨ ਲਾਗੂ ਹੋਏ ਤਾਂ ਕਿਸਾਨ ਖ਼ਤਮ ਹੋ ਜਾਵੇਗਾ ਅਤੇ ਜੇਕਰ ਕਿਸਾਨ ਖ਼ਤਮ ਹੋ ਗਿਆ ਤਾਂ ਸਭ ਕੁੱਝ ਖ਼ਤਮ ਹੋ ਜਾਵੇਗਾ