ਪਟਿਆਲਾ:ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹਾਂ ਵਿੱਚੋਂ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਓਰਿਟੀ ਜੇਲ੍ਹ ਅੰਦਰ ਮੋਬਾਇਲ ਅਤੇ ਹੋਰ ਨਸ਼ੀਲਾ ਪਦਾਰਥ ਮਿਲਣ ਦੀਆਂ ਘਟਨਾਵਾਂ ਦਿਨੋਂ ਦਿਨ ਵੱਧਦੀਆਂ ਜਾ ਰਹੀਆਂ ਹਨ ਜਿਸ ਦੌਰਾਨ ਜੇਲ੍ਹ ਪ੍ਰਸ਼ਾਸਨ ਦੇ ਵੱਲੋਂ ਜੇਲ੍ਹ ਅੰਦਰ ਸਖ਼ਤੀ ਕੀਤੀ ਜਾ ਰਹੀ ਹੈ। ਪਿਛਲੇ ਕੁਝ ਮਹੀਨਿਆਂ ਦੇ ਦੌਰਾਨ ਮੈਕਸੀਮਮ ਸਕਿਓਰਿਟੀ ਜੇਲ੍ਹ ਅੰਦਰੋਂ ਵੱਡੀ ਗਿਣਤੀ ਵਿੱਚ ਮੋਬਾਇਲ ਮਿਲ ਰਹੇ ਸਨ। ਇਨ੍ਹਾਂ ਮੋਬਾਈਲਾਂ ਦੀ ਵਰਤੋਂ ਜੇਲ੍ਹ ਅੰਦਰ ਬੰਦ ਨਾਮੀ ਗੈਂਗਸਟਰਾਂ ਦੇ ਵੱਲੋਂ ਜੇਲ੍ਹਾਂ ਦੇ ਅੰਦਰੋਂ ਨੈਕਸਸ ਚਲਾ ਕੇ ਫਿਰੌਤੀ ਮੰਗਣਾ ਅਤੇ ਜੇਲ੍ਹ ਅੰਦਰੋਂ ਧਮਕੀਆਂ ਦੇਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ।
ਨਾਭਾ ਪੁਲਿਸ(Nabha Police) ਦੇ ਵੱਲੋਂ ਕਈ ਨਾਮੀ ਗੈਂਗਸਟਰਾਂ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਉਨ੍ਹਾਂ ਦਾ ਰਿਮਾਂਡ ਹਾਸਿਲ ਕਰਕੇ ਸਖ਼ਤੀ ਦੇ ਨਾਲ ਪੁੱਛਗਿੱਛ ਦੌਰਾਨ ਇੱਕ ਸੱਚ ਸਾਹਮਣੇ ਆਇਆ ਕਿ ਨਾਭਾ ਮੈਕਸੀਮਮ ਸਕਿਓਰਿਟੀ ਜੇਲ ਦਾ ਆਈ.ਆਰ.ਬੀ ਦਾ ਏ.ਐਸ.ਆਈ ਗੁਰਜਿੰਦਰ ਜੋ ਜੇਲ੍ਹ ਅੰਦਰ ਬੰਦ ਗੈਂਗਸਟਰਾਂ ਦੇ ਕੋਲੋਂ ਮੋਟੀ ਰਕਮ ਵਸੂਲ ਕੇ ਜੇਲ੍ਹ ਅੰਦਰ ਬੰਦ ਗੈਂਗਸਟਰਾਂ ਨੂੰ ਮੋਬਾਇਲ ਪਹੁੰਚਾਉਂਦਾ ਸੀ ਜਿਸਦਾ ਖੁਲਾਸਾ ਪੁਲਿਸ ਵੱਲੋਂ ਕੀਤਾ ਗਿਆ ਹੈ।