ਪੰਜਾਬ

punjab

ETV Bharat / state

ਵਿਧਾਨ ਸਭਾ ਚੋਣਾਂ 2022: ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਦੂਜਾ ਦਿਨ

ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਸ਼ਾਹੀ ਸ਼ਹਿਰ ਪਟਿਆਲਾ ਜਾਣਗੇ, ਜਿੱਥੇ ਭਾਈਚਾਰਕ ਸਾਂਝ ਤੇ ਪੰਜਾਬ ਵਿੱਚ ਅਮਨ ਸ਼ਾਂਤੀ ਕਾਇਮ ਰਹੇ, ਇਹੋ ਅਰਦਾਸ ਕਰਨ ਲਈ ਸ਼ਾਂਤੀ ਯਾਤਰਾ ਕੱਢੀ ਜਾਵੇਗੀ।

ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਦੂਜਾ ਦਿਨ
ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਦੂਜਾ ਦਿਨ

By

Published : Dec 31, 2021, 9:00 AM IST

ਚੰਡੀਗੜ੍ਹ: ਵਿਧਾਨ ਸਭਾ ਚੋਣਾਂ 2022 ਲਈ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਸਰਗਰਮ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਦੇ ਦੌਰੇ ਕਰ ਰਹੇ ਹਨ।

30 ਦਸੰਬਰ ਤੋਂ 3 ਦਿਨਾਂ ਦੌਰੇ ਦੇ ਦੂਜੇ ਦਿਨ ਅੱਜ ਕੇਜਰੀਵਾਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ 'ਚ ਰਹਿਣਗੇ। ਪੰਜਾਬ ਦੀ ਅਮਨ-ਸ਼ਾਂਤੀ ਲਈ ਅੱਜ ਪਟਿਆਲਾ ਵਿਖੇ ਸ਼ਾਂਤੀ ਮਾਰਚ ਦੀ ਅਗਵਾਈ ਕਰਨਗੇ। ਇਸ ਦੇ ਨਾਲ ਹੀ ਨਵੇਂ ਸਾਲ ਯਾਨੀ 1 ਜਨਵਰੀ 2022 ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਪਹਿਰ 12 ਵਜੇ ਅੰਮ੍ਰਿਤਸਰ ਦੇ ਰਾਮ ਤੀਰਥ ਮੰਦਰ ਦੇ ਦਰਸ਼ਨ ਕਰਨਗੇ।

ਚੰਡੀਗੜ੍ਹ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਆਇਆ ਹਾਂ

ਇਸ ਤੋਂ ਪਹਿਲਾਂ ਵੀਰਵਾਰ ਨੂੰ ਚੰਡੀਗੜ੍ਹ ਏਅਰਪੋਰਟ ਪੰਹੁਚੇ ਕੇਜਰੀਵਾਲ ਨੇ ਕਿਹਾ ਕਿ ਉਹ ਚੰਡੀਗੜ੍ਹ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਆਏ ਹਨ, ਜਿਹਨਾਂ ਨੇ ਆਮ ਆਦਮੀ ਪਾਰਟੀ ’ਤੇ ਵਿਸ਼ਵਾਸ਼ ਕੀਤਾ। ਇਸ ਮੌਕੇ ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਚੋਣ ਲੜੀ ਹੈ ਜਿਸ ਵਿੱਚ ਜਿੱਤ ਹਾਸਲ ਕੀਤੀ ਹੈ।

ਚੰਡੀਗੜ੍ਹ ਨਗਰ ਨਿਗਮ ਚੋਣਾਂ ’ਚ ਆਮ ਆਦਮੀ ਪਾਰਟੀ ਦੇ 14 ਉਮੀਦਵਾਰ ਦੀ ਜਿੱਤ ਤੋਂ ਬਾਅਦ ਵਿਜੈ ਮਾਰਚ ਕੱਢਿਆ, ਇਸ ਦੌਰਾਨ 1 ਕਿਲੋਮੀਟਰ ਦਾ ਲੰਬਾ ਰੋਡ ਸ਼ੋਅ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬ ਦੇ ਟਰੱਕ ਓਪਰੇਟਰ ਅਤੇ ਟਰਾਂਸਪੋਰਟਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਮੰਨੇਗੀ 'ਆਪ' ਸਰਕਾਰ: ਕੇਜਰੀਵਾਲ

'ਪੰਜਾਬ ਦੇ ਟਰੱਕ ਓਪਰੇਟਰ ਅਤੇ ਟਰਾਂਸਪੋਰਟਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਮੰਨੇਗੀ 'ਆਪ' ਸਰਕਾਰ'

ਕੇਜਰੀਵਾਲ ਨੇ ਪੰਜਾਬ ਦੇ ਟਰੱਕ ਓਪਰੇਟਰਾਂ ਨਾਲ ਵਾਅਦਾ ਕੀਤਾ ਕਿ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਟਰਾਂਸਪੋਰਟਰਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ। ਟਰਾਂਸਪੋਰਟ ਮਾਫ਼ੀਆ ਖ਼ਤਮ ਕੀਤਾ ਜਾਵੇਗਾ। ਟਰੱਕ ਓਪਰੇਟਰਾਂ ਅਤੇ ਟਰਾਂਸਪੋਰਟਰਾਂ ਦੀ ਭਾਗੀਦਾਰੀ ਵਾਲਾ ਇੱਕ ਕਮਿਸ਼ਨ ਬਣਾਇਆ ਜਾਵੇਗਾ, ਜਿਸ ਦੇ ਫ਼ੈਸਲਿਆਂ ਨੂੰ 'ਆਪ' ਦੀ ਸਰਕਾਰ ਲਾਗੂ ਕਰੇਗੀ। ਕੇਜਰੀਵਾਲ ਨੇ ਇਹ ਐਲਾਨ ਜ਼ੀਰਕਪੁਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਧਰਨੇ 'ਤੇ ਬੈਠੇ ਟਰੱਕ ਓਪਰੇਟਰਾਂ ਨੂੰ ਸੰਬੋਧਨ ਕਰਦਿਆਂ ਕੀਤਾ, ਜੋ ਅੱਜ 'ਆਪ' ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਹੋਰ ਆਗੂਆਂ ਨਾਲ ਟਰਾਂਸਪੋਰਟਰਾਂ ਦੇ ਧਰਨੇ ਵਿੱਚ ਸ਼ਾਮਲ ਹੋਏ ਸਨ।

ਭਗਵੰਤ ਮਾਨ ਨੇ ਦੱਸਿਆ ਕੇਜਰੀਵਾਲ ਦੌਰੇ ਦਾ ਪਲਾਨ

ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਇਸ ਸਬੰਧੀ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਵਾਪਰੀ ਤੇ ਹੁਣ ਲੁਧਿਆਣਾ ਕੋਰਟ ਬਲਾਸਟ (Ludhiana Court Blast)ਹੋਇਆ। ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਅਤਿ ਮੰਦਭਾਗੀਆਂ ਹਨ। ਇਨ੍ਹਾਂ ਘਟਨਾਵਾਂ ਰਾਹੀਂ ਪੰਜਾਬ ਦੇ ਆਪਸੀ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਨਾਲ ਹੀ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।

ਭਾਈਚਾਰਕ ਸਾਂਝ ਬਣੀ ਰਹੇ ਤੇ ਪੰਜਾਬ ਵਿੱਚ ਅਮਨ ਸ਼ਾਂਤੀ ਕਾਇਮ ਰਹੇ, ਇਹੋ ਅਰਦਾਸ ਕਰਨ ਲਈ ਤੇ ਪੰਜਾਬ ਦੀ ਭਾਈਚਾਰਕ ਸਾਂਝ ਲਈ ਸ਼ੁਭ ਕਾਮਨਾਵਾਂ ਦੇਣ ਲਈ ਪਟਿਆਲਾ ਵਿਖੇ ਸ਼ਾਂਤੀ ਯਾਤਰਾ ਕੱਢੀ ਜਾਵੇਗੀ। ਇਸ ਯਾਤਰਾ ਦੀ ਅਗਵਾਈ ਅਰਵਿੰਦ ਕੇਜਰੀਵਾਲ ਕਰਨਗੇ ਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਤੇ ਵਾਲੰਟੀਅਰ ਵੀ ਇਸ ਮੌਕੇ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਨੇ ਦਿੱਲੀ ’ਚ ਲਾਈ ਪਾਬੰਦੀ, ਚੰਡੀਗੜ੍ਹ ਚ ਮਨਾਇਆ ਜਸ਼ਨ

ABOUT THE AUTHOR

...view details