ਪਟਿਆਲਾ:ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਅਤੇ ਪਟਿਆਲਾ ਦੇ ਹਲਕਾ ਘਨੌਰ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਹਲਕਾ ਘਨੌਰ ਦੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਦੇ ਵਿੱਚ ਅਕਾਲੀ ਆਗੂ ਤੇ ਵਰਕਰ ਪੁਹੰਚੇ। ਇਸ ਮੀਟਿੰਗ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ (Prem Singh Chandumajra) ਨੇ ਅਕਾਲੀ ਵਰਕਰਾਂ ਨੂੰ ਚੋਣਾਂ ਦੇ ਮੱਦੇਨਜ਼ਰ ਲਾਮਬੰਦ ਕੀਤਾ ਤਾਂ ਕਿ ਵੱਡੀ ਗਿਣਤੀ ਦੇ ਵਿੱਚ ਵੋਟਾਂ ਹਾਸਿਲ ਕਰਕੇ ਜਿੱਤ ਹਾਸਿਲ ਕੀਤੀ ਜਾ ਸਕੇ।
ਅਕਾਲੀ ਵਰਕਰਾਂ ਨਾਲ ਮੀਟਿੰਗ ਤੋਂ ਬਾਅਦ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਵੱਲੋਂ ਵਿਰੋਧੀ ਪਾਰਟੀਆਂ ਉੱਪਰ ਜੰਮਕੇ ਨਿਸ਼ਾਨੇ ਸਾਧੇ। ਚੰਦੂਮਾਜਰਾ ਨੇ ਕਾਂਗਰਸ ਤੇ ਸ਼ਰਾਬ ਮਾਫੀਆ ਤੇ ਰੇਤ ਮਾਫੀਆ ਦਾ ਧੰਦਾ ਕਰਨ ਦੇ ਇਲਜਾਮ ਲਗਾਏ। ਉਨ੍ਹਾਂ ਕਿਹਾ ਕਿ ਕਾਂਗਰਸ ਸੱਤਾ ਵਿੱਚ ਨਹੀਂ ਆਵੇਗੀ ਕਿਉਂਕਿ ਲੋਕਾਂ ਨੂੰ ਕਾਂਗਰਸ ਸਰਕਾਰ ਦੀ ਕਾਰਗੁਜਾਰੀ ਬਾਰੇ ਪਤਾ ਲੱਗ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਵੱਲੋਂ ਕਿਹਾ ਗਿਆ ਸੀ ਕਿ ਕਾਂਗਰਸ ਪਾਰਟੀ ਦੇ ਵਿੱਚ ਉਨ੍ਹਾਂ ਦੀ ਹੀ ਪਾਰਟੀ ਦੇ ਲੀਡਰ ਸ਼ਰਾਬ ਮਾਫੀਆ ਤੇ ਰੇਤ ਮਾਫੀਆ ਦੇ ਧੰਦਾ ਕਰਦੇ ਸਨ ਜਦਕਿ ਦੂਜੇ ਪਾਸੇ ਇਸ ਮਸਲੇ ਨੂੰ ਲੈ ਕੇ ਕਾਂਗਰਸ ਦੇ ਹੀ ਵਿਧਾਇਕ ਕੈਪਟਨ ਤੇ ਸਵਾਲ ਖੜ੍ਹੇ ਕਰ ਰਹੇ ਹਨ। ਚੰਦੂਮਾਜਰਾ ਨੇ ਕਿਹਾ ਕਿ ਇਸ ਮਸਲੇ ਤੋਂ ਇੱਕ ਗੱਲ ਸਾਫ ਹੋ ਚੁੱਕੀ ਹੈ ਕਿ ਕਾਂਗਰਸ ਰਾਜ ਚ ਗੈਰ ਕਾਨੂੰਨੀ ਕੰਮ ਹੋਏ ਹਨ।