ਪੰਜਾਬ

punjab

ETV Bharat / state

ਪਲਾਸਟਿਕ ਮੁਕਤ: ਪੀਆਰਟੀਸੀ ਕੰਡਕਟਰਾਂ ਨੇ ਚਲਾਈ ਜਾਗਰੁਕਤਾ ਮੁਹਿੰਮ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਪੂਰੇ ਪੰਜਾਬ ਨੂੰ ਪਲਾਸਟਿਕ ਮੁਕਤ ਬਣਾਉਣ ਵਿਚ ਪੀਆਰਟੀਸੀ ਦੀਆਂ ਬੱਸਾਂ ਚ ਸਵਾਰੀਆਂ ਨੂੰ ਪਲਾਸਟਿਕ ਦੇ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਫ਼ੋਟੋ

By

Published : Nov 1, 2019, 1:39 PM IST

ਪਟਿਆਲਾ: ਪੀਆਰਟੀਸੀ ਮਹਿਕਮੇ ਵੱਲੋਂ ਬੱਸ ਕੰਡਕਟਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਕੰਡਕਟਰ ਆਉਂਣ-ਜਾਣ ਵਾਲੇ ਯਾਤਰੀਆਂ ਨੂੰ ਪਲਾਸਟਿਕ ਦਾ ਇਸਤੇਮਾਲ ਨਾ ਕਰਨ ਅਪੀਲ ਕਰ ਰਹੇ ਹਨ।

ਵੀਡੀਓ

ਬੱਸ ਕੰਡਕਟਰਾਂ ਵੱਲੋਂ ਸਵਾਰੀਆਂ ਨੂੰ ਸੰਦੇਸ਼ ਵੀ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਲਿਖਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਦੇਸ਼ ਵਿਦੇਸ਼ ਤੋਂ ਆ ਰਹੀਆਂ ਸੰਗਤਾਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਗੁਰੂ ਨਾਨਕ ਦੇਵ ਦੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਜਿਸ ਨੂੰ ਪੰਜਾਬ ਸਰਕਾਰ ਨੇ ਪਲਾਸਟਿਕ ਮੁਕਤ ਸ਼ਹਿਰ ਐਲਾਨ ਦਿੱਤਾ ਹੈ।

ਜਿਸ ਦੇ ਆਲੇ ਦੁਆਲੇ ਨੂੰ ਸਾਫ਼ ਰੱਖਣ ਤੇ ਵਾਤਾਵਰਣ ਨੂੰ ਧਿਆਨ ਵਿੱਚ ਰੱਖਦੇ ਹੋਏ ਪਲਾਸਟਿਕ ਦੇ ਲਿਫ਼ਾਫੇ ਪਲਾਸਟਿਕ ਦੇ ਡਿਸਪੋਜ਼ਲ ਬਰਤਨ ਆਦਿ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਤੁਹਾਡੇ ਵੱਲੋਂ ਕੀਤੀ ਇੱਕ ਨਿੱਕੀ ਜਿਹੀ ਕੋਸ਼ਿਸ਼ ਗੁਰੂ ਨਗਰੀ ਨੂੰ ਸਾਫ ਸੁਥਰਾ ਰੱਖਣ ਵਿੱਚ ਜਿੱਥੇ ਨਾ ਕੇਵਲ ਸਹਾਈ ਸਿੱਧ ਹੋਵੇਗੀ ਬਲਕਿ ਸਮੁੱਚੀ ਸੰਗਤ ਨੂੰ ਇੱਕ ਚੰਗਾ ਸੰਦੇਸ਼ ਵੀ ਜਾਵੇਗਾ ਜਿਸ ਨਾਲ ਪੰਜਾਬ ਵਿੱਚ ਪਲਾਸਟਿਕ ਵਰਤੋਂ ਵੀ ਘਟੇਗੀ।

ABOUT THE AUTHOR

...view details