ਚੰਡੀਗੜ੍ਹ:ਪਟਿਆਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ (Navjot Singh Sidhu in Patiala Jail) ਨੇ ਸ਼ੁੱਕਰਵਾਰ ਨੂੰ ਲੁਧਿਆਣਾ ਜ਼ਿਲ੍ਹੇ ਵਿੱਚ ਪੇਸ਼ੀ ਤੋਂ ਪਹਿਲਾਂ ਸੁਰੱਖਿਆ ਦੀ ਮੰਗ (Security sought before appearance) ਕੀਤੀ ਹੈ। ਇੰਨਾ ਹੀ ਨਹੀਂ ਪੰਜਾਬ ਸਰਕਾਰ ਅਤੇ ਐਸਐਸਪੀ ਪਟਿਆਲਾ ਨੂੰ ਵੀ ਸੁਰੱਖਿਆ ਦਾ ਵਾਅਦਾ ਕਰਨ ਲਈ ਕਿਹਾ ਗਿਆ ਹੈ।
ਦੱਸ ਦਈਏ ਕਿ ਬਲਵਿੰਦਰ ਸੇਖੋਂ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਾਇਰ ਕੀਤੇ ਗਏ ਕੇਸ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਗਵਾਹ ਬਣਾਇਆ (Navjot Singh Sidhu was made the chief witness) ਗਿਆ ਹੈ । ਜਿਸ ਵਿਚ ਪਹਿਲਾਂ ਵੀ ਨਵਜੋਤ ਸਿੰਘ ਸਿੱਧੂ ਨੂੰ ਬੁਲਾਇਆ ਗਿਆ ਸੀ, ਪਰ ਨਵਜੋਤ ਸਿੰਘ ਸਿੱਧੂ ਹਾਜ਼ਰ ਨਹੀਂ ਹੋਏ ਸਨ ਜਿਸ ਦੇ ਚਲਦਿਆਂ ਜੇਲ੍ਹ ਸੁਪਰੀਡੈਂਟ ਦੇ ਬੇਲੇਏਵਲ ਵਰੰਟ ਕੱਢੇ ਗਏ ਸਨ।
ਹੁਣ ਮੁੜ ਤੋਂ ਕੋਰਟ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਤਲਬ ਕੀਤਾ ਗਿਆ (Navjot Singh Sidhu was summoned by the court) ਹੈ ਅਤੇ ਪਟਸਨ ਬੁਲੰਦ ਭੇਜੇ ਗਏ ਹਨ । ਨਵਜੋਤ ਸਿੰਘ ਸਿੱਧੂ ਸਮੇਤ ਪਟਿਆਲਾ ਜੇਲ੍ਹ ਵਿੱਚ ਹੈ ਅਤੇ ਅੱਜ ਅਚਾਨਕ ਤਬੀਅਤ ਖਰਾਬ ਹੋਣ ਦੇ ਚਲਦਿਆਂ ਰਜਿੰਦਰਾ ਹਸਪਤਾਲ ਵਿੱਚ ਇਲਾਜ ਕਰਵਾਉਣ ਲਈ ਭੇਜਿਆ ਗਿਆ ਹੈ।
ਨਵਜੋਤ ਸਿੰਘ ਸਿੱਧੂ ਨੇ ਸੁਰੱਖਿਆ ਲਈ ਸੁਪਰਡੈਂਟ ਜੇਲ੍ਹ ਨੂੰ ਪੱਤਰ ਲਿਖਿਆ ਹੈ। ਸਿੱਧੂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ 21 ਅਕਤੂਬਰ ਨੂੰ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ (Presented in Ludhiana court) ਹੋਣਾ ਹੈ। 20 ਮਈ 2022 ਨੂੰ ਜੇਲ੍ਹ ਵਿੱਚ ਹੋਣ ਤੋਂ ਦੋ ਦਿਨ ਬਾਅਦ ਹੀ ਉਸਦੀ Z+ ਸੁਰੱਖਿਆ ਵਾਪਸ ਲੈ ਲਈ ਗਈ ਸੀ। ਇਸ ਤੋਂ ਪਹਿਲਾਂ ਉਹ ਪੀਜੀਆਈ ਚੈੱਕਅਪ ਲਈ ਗਏ ਸਨ ਪਰ ਉਸ ਮੁਲਾਕਾਤ ਨੂੰ ਗੁਪਤ ਰੱਖਿਆ ਗਿਆ ਸੀ।