ਪਟਿਆਲਾ: ਪਟਿਆਲਾ ਦੇ ਧਰੇੜੀ ਜੱਟਾ toll ਪਲਾਜ਼ਾ 'ਤੇ ਕਿਸਾਨਾਂ ਵੱਲੋਂ ਧਰਨਾ ਲਗਾਇਆ ਗਿਆ। ਮੋਦੀ ਸਰਕਾਰ ਦੇ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਤਿੰਨੋਂ ਖੇਤੀ ਕਾਨੂੰਨ ਰੱਦ ਨਹੀ ਹੁੰਦੇ ਓਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਨੂੰ ਰਵਾਨਾ ਹੋਏ ਅਤੇ ਟਰੈਕਟਰ-ਟਰਾਲੀਆਂ ਵਿੱਚ ਖਾਣ ਪੀਣ ਦਾ ਸਮਾਨ ਅਤੇ ਕਣਕ ਦੀਆਂ ਬੋਰੀਆਂ ਟਰਾਲੀ ਵਿੱਚ ਰੱਖ ਕੇ ਲੈ ਕੇ ਜਾ ਰਹੇ ਹਨ। ਜਿਨ੍ਹਾਂ ਵਿੱਚ ਨੌਜਵਾਨ ਅਤੇ ਬਜ਼ੁਰਗਾਂ ਤੋਂ ਇਲਾਵਾ ਮਹਿਲਾਵਾਂ ਨੇ ਵੀ ਵੱਧ ਚੜ ਕੇ ਹਿੱਸਾ ਲਿਆ।