ਪਟਿਆਲਾ:ਪਟਿਆਲਾ ਪਾਵਰਕਾਮ ਦੇ ਦਫ਼ਤਰ ਬਾਹਰ ਪਿਛਲੇ 6 ਦਿਨਾਂ ਤੋਂ ਧਰਨੇ 'ਤੇ ਬੈਠੇ ਕਿਸਾਨਾਂ 'ਤੇ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਕਿਸਾਨਾਂ ਨੂੰ ਹਿਰਾਸਤ 'ਚ ਲੈ ਲਿਆ। ਇਸੇ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਸ ਦਈਏ ਕਿ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਜਗਜੀਤ ਸਿੰਘ ਡੱਲਵਾਲ ਨੇ ਕੁੱਝ ਹੋਰ ਕਿਸਾਨ ਮਰਨ ਵਰਤ 'ਤੇ ਬੈਠੇ ਹੋਏ ਸਨ 'ਤੇ ਉੱਤੇ ਪੁਲਿਸ ਨੇ ਕਾਰਵਾਈ ਕੀਤੀ ਹੈ। ਇਸ ਕਾਰਵਾਈ ਤੋਂ ਬਾਅਦ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦ ਅਤੇ ਮੁੱਖ ਮੰਤਰੀ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਇਸੇ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਬਿਆਨ ਦਿੰਦੇ ਆਖਿਆ ਕਿ ਜੇਕਰ ਸਾਡੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੇ ਹਾਲਾਤ ਵਿਗੜ ਦੇ ਹਨ ਤਾਂ ਇਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਿਆਲਾ ਪੁਲਿਸ ਹੋਵੇਗੀ।
ਕਿਸਾਨਾਂ 'ਤੇ ਕਦੋਂ ਹੋਈ ਕਾਰਵਾਈ: ਕਾਬਲੇਜ਼ਿਕਰ ਹੈ ਕਿ ਕਿਸਾਨਾਂ 'ਤੇ ਕਾਰਵਾੀ ਪੁਲਿਸ ਨੇ ਸਵੇਰੇ ਤੜਕਸਾਰ ਹੀ ਕਰ ਦਿੱਤੀ। ਕਿਸਾਨਾਂ ਅਤੇ ਪੁਲਿਸ ਵਿਚਕਾਰ ਖਿੱਚਧੋਹ ਹੋਈ । ਜਾਣਕਾਰੀ ਮੁਤਾਬਿਕ ਸਵੇਰੇ 3 ਵਜੇ ਤੋਂ ਹੀ ਪੁਲਿਸ ਨੇ ਕਿਸਾਨਾਂ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਸੀ। ਕਿਸਾਨ ਜਦੋਂ ਤੱਕ ਕੁਝ ਸਮਝ ਪਾਉਂਦੇ ਉਦੋਂ ਤੱਕ ਧਰਨੇ ਵਾਲੀ ਥਾਂ 'ਤੇ ਭਾਰੀ ਗਿਣਤੀ ਵਿੱਚ ਪੁਲਿਸ ਤਾਇਨਾਤ ਹੋ ਚੁੱਕੀ ਸੀ। ਕਿਸਾਨ ਆਗੂ ਡੱਲੇਵਾਲ ਵੱਲੋਂ ਧਰਨਾ ਚੁੱਕਣ ਤੋਂ ਇਨਕਾਰ ਕਰ ਦਿੱਤਾ ਗਿਆ । ਜਿਸ ਪਿੱਛੋਂ ਤੁਰੰਤ ਪੁਲਿਸ ਹਰਕਤ ਵਿੱਚ ਆਈ ਅਤੇ ਧਰਨੇ ਨੂੰ ਜਬਰੀ ਚੁੱਕਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਪਟਿਆਲਾ ਪੁਲਿਸ ਦੀ ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਪਟਿਆਲਾ ਪ੍ਰਸ਼ਾਸਨ ਦੀ ਜਵਾਬ ਤਲਬੀ ਮਗਰੋਂ ਦੇਖਣ ਨੂੰ ਮਿਲੀ ਹੈ।