ਪਟਿਆਲਾ: ਇਕ ਪਾਸੇ ਜਿੱਥੇ ਦਿੱਲੀ ਬਾਰਡਰ ’ਤੇ ਬੈਠੇ ਕਿਸਾਨ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਲੜਾਈ ਲੜ ਰਹੇ ਹਨ ਦੂਜੇ ਪਾਸੇ ਸੂਬੇ ਚ ਵੀ ਸੰਘਰਸ਼ ਜਾਰੀ ਹੈ। ਜਿਸ ਕਾਰਨ ਮੋਦੀ ਸਰਕਾਰ ਦਾ ਹਰ ਪਾਸੇ ਵਿਰੋਧ ਹੋ ਰਿਹਾ ਹੈ।ਪੰਜਾਬ ਦੇ ਪਿੰਡਾਂ ਚ ਹੁਣ ਕਿਸਾਨਾਂ ਨੇ ਬੀਜੇਪੀ ਸਰਕਾਰ ਦਾ ਪੂਰੀ ਤਰ੍ਹਾਂ ਨਾਲ ਬਾਈਕਾਟ ਕਰ ਦਿੱਤਾ ਹੈ। ਇਸ ਸਬੰਧ 'ਚ ਕਿਸਾਨਾਂ ਨੇ ਆਪਣੇ ਘਰਾਂ ਦੇ ਬਾਹਰ ਲਿਖ ਕੇ ਵੀ ਲਾ ਲਿਆ ਹੈ ਕਿ ਬੀਜੇਪੀ ਸਾਡੇ ਘਰ ’ਚ ਵੋਟਾਂ ਮੰਗਣ ਨਾ ਆਉਣ।
ਦੱਸ ਦਈਏ ਕਿ ਪਟਿਆਲਾ ਦੇ ਮਹਿਮਦਪੁਰ ਜੱਟਾਂ ’ਚ ਪਿੰਡ ਵਾਸੀਆਂ ਨੇ ਪਿੰਡ ਦੇ ਬਾਹਰ ਹੀ ਇੱਕ ਫਲੈਕਸ ਲੱਗਾ ਦਿੱਤਾ ਹੈ ਜਿਸ 'ਚ ਲਿਖਿਆ ਹੈ ਕਿ ਬੀਜੇਪੀ ਸਰਕਾਰ ਦਾ ਕੋਈ ਵੀ ਨੁਮਾਇੰਦਾ ਜਾਂ ਉਨ੍ਹਾਂ ਦੇ ਨਾਲ ਸਬੰਧ ਰੱਖਣ ਵਾਲਾ ਪਿੰਡ ਵਿੱਚ ਨਾ ਆਵੇ। ਇਸ ਸਬੰਧ ਚ ਕਿਸਾਨਾਂ ਨੇ ਕਿਹਾ ਕਿ ਪਿੰਡ 'ਚ ਬੀਜੀਪੇ ਦਾ ਬਾਈਕਾਟ ਕਰ ਦਿੱਤਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸਾਨ ਦਿੱਲੀ ਬਾਰਡਰ ’ਤੇ ਸ਼ਹੀਦੀਆਂ ਦੇ ਰਹੇ ਹਨ। ਪਰ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਮੰਨ ਰਹੀ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ।