ਪਟਿਆਲਾ: ਭਾਰਤ-ਚੀਨ ਸਰਹੱਦ 'ਤੇ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਪਿੰਡ ਸੀਲ ਵਿਖੇ ਪਹੁੰਚ ਗਈ ਹੈ। ਲੱਦਾਖ ਦੀ ਗਲਵਾਨ ਘਾਟੀ ਤੋਂ ਸ਼ਹੀਦ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਹਵਾਈ ਜਹਾਜ਼ ਰਾਹੀਂ ਪਟਿਆਲਾ ਵਿਖੇ ਪਹੁੰਚੀ।
ਲੱਦਾਖ ਦੀ ਗਲਵਾਨ ਘਾਟੀ ਵਿੱਚ ਸੋਮਵਾਰ ਰਾਤ ਨੂੰ ਭਾਰਤੀ ਫੌਜ ਦੇ ਜਵਾਨਾਂ ਦੀ ਚੀਨੀ ਫੌਜ ਦੇ ਜਵਾਨਾਂ ਨਾਲ ਹਿੰਸਕ ਝੜਪ ਹੋ ਗਈ ਸੀ। ਜਿਸ ਵਿੱਚ ਭਾਰਤੀ ਫੌਜ ਦੇ 20 ਜਵਾਨ ਸ਼ਹੀਦ ਹੋ ਗਏ ਹਨ, ਇਨ੍ਹਾਂ ਸ਼ਹੀਦ ਹੋਏ ਜਵਾਨਾਂ ਵਿੱਚੋਂ ਇੱਕ ਮਨਦੀਪ ਸਿੰਘ ਨਾਂਅ ਦਾ ਨੌਜਵਾਨ ਪਟਿਆਲਾ ਜ਼ਿਲ੍ਹੇ ਦੇ ਹਲਕਾ ਘਨੌਰ ਦੇ ਪਿੰਡ ਸੀਲ ਦਾ ਰਹਿਣ ਵਾਲਾ ਸੀ। ਮਨਦੀਪ ਸਿੰਘ ਭਾਰਤੀ ਫ਼ੌਜ ਵਿੱਚ ਨਾਇਬ ਸੂਬੇਦਾਰ ਵਜੋਂ ਲਦਾਖ ਵਿੱਚ ਤਾਇਨਾਤ ਸੀ। ਸ਼ਹੀਦ ਜਵਾਨ 1998 'ਚ ਫੌਜ ਵਿੱਚ ਭਰਤੀ ਹੋਇਆ ਸੀ।