ਬ੍ਰਹਮ ਮਹਿੰਦਰਾ ਦੇ ਬੇਟੇ ਮੋਹਿਤ ਮਹਿੰਦਰਾ ਨੇ ਬਠਿੰਡਾ ਸੀਟ ਤੋਂ ਦਾਅਵੇਦਾਰੀ ਕੀਤੀ ਪੇਸ਼
ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੇ ਬੇਟੇ ਮੋਹਿਤ ਮਹਿੰਦਰਾ ਨੇ ਲੋਕ ਸਭਾ ਚੋਣਾਂ ਲਈ ਬਠਿੰਡਾ ਸੀਟ ਤੋਂ ਹੋਣਗੇ ਕਾਂਗਰਸ ਦੇ ਉਮੀਦਵਾਰ। ਬ੍ਰਹਮ ਮਹਿੰਦਰਾ ਨੇ ਕੀਤੀ ਪੁਸ਼ਟੀ।
ਬਠਿੰਡਾ: ਬਠਿੰਡਾ ਲੋਕ ਸਭਾ ਹਲਕਾ ਤੋਂ ਕਾਂਗਰਸੀ ਸੀਟ ਲਈ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੇ ਬੇਟੇ ਮੋਹਿਤ ਮਹਿੰਦਰਾ ਦੀ ਦਾਅਵੇਦਾਰੀ ਤੋਂ ਬਾਅਦ ਪੰਜਾਬ ਦੇ ਸਿਆਸੀ ਮਾਹਿਰਾਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ।
ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੇ ਬੇਟੇ ਮੋਹਿਤ ਮਹਿੰਦਰਾ ਦੇ ਬਠਿੰਡਾ ਤੋਂ ਦਾਅਵੇਦਾਰੀ ਪੇਸ਼ ਕਰਨ ਤੋਂ ਬਾਅਦ ਸਿਆਸੀ ਮਾਹਿਰ ਵੀ ਹੈਰਾਨ ਹਨ। ਇਸ ਦੀ ਪੁਸ਼ਟੀ ਖੁੱਦ ਬ੍ਰਹਮ ਮਹਿੰਦਰਾ ਨੇ ਪਟਿਆਲਾ ਵਿਖੇ ਹੋਈ ਪੰਜਾਬ ਵਪਾਰ ਮੰਡਲ ਦੀ ਇੱਕ ਮੀਟਿੰਗ ਦੌਰਾਨ ਕੀਤੀ ਜਿਸ ਵਿੱਚ ਉਹ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ ਸਨ।
ਇਸ ਦੌਰਾਨ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਜਦੋਂ ਬਠਿੰਡਾ ਤੋਂ ਲੋਕ ਸਭਾ ਚੋਣ ਲਈ ਟਿਕਟ ਦਾ ਕੋਈ ਦਾਅਵੇਦਾਰ ਅੱਗੇ ਨਹੀਂ ਆਇਆ ਤਾਂ ਮੋਹਿਤ ਮਹਿੰਦਰਾ ਨੂੰ ਪਾਰਟੀ ਦੀ ਟਿਕਟ ਲਈ ਫ਼ਾਰਮ ਭਰਵਾਇਆ ਗਿਆ। ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਮੋਹਿਤ ਮਹਿੰਦਰਾ ਸੂਬਾਈ ਯੂਥ ਕਾਂਗਰਸ ਦੇ ਜਨਰਲ ਸਕੱਤਰ ਵਜੋਂ ਮੌਜੂਦ ਹਨ ਤੇ ਬਠਿੰਡਾ ਸੰਸਦੀ ਹਲਕੇ 'ਚ ਬਤੌਰ ਇੰਚਾਰਜ ਸਰਗਰਮ ਹਨ।
ਜ਼ਿਕਰਯੋਗ ਹੈ ਕਿ ਬਠਿੰਡਾ ਲੋਕ ਸਭਾ ਹਲਕਾ ਪੰਜਾਬ ਦੀ ਸਿਆਸਤ ਵਿੱਚ ਬਹੁਤ ਵੱਡੀ ਭੂਮਿਕਾ ਨਿਭਾਉਂਦਾ ਹੈ, ਜਿੱਥੇ 1991 ਤੋਂ ਬਾਅਦ ਇੱਕ ਵਾਰ ਵੀ ਕਾਂਗਰਸ ਆਪਣਾ ਉਮੀਦਵਾਰ ਨਹੀਂ ਜਿਤਾ ਸਕੀ। ਇਸ ਸੀਟ ਤੇ ਸ਼ਿਰੋਮਣੀ ਅਕਾਲੀ ਦਲ ਦਾ ਹੀ ਦਬਦਬਾ ਰਿਹਾ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਲਗਾਤਾਰ 2 ਵਾਰ ਬਠਿੰਡਾ ਹਲਕੇ ਤੇ ਲੋਕ ਸਭਾ ਦੀ ਸੀਟ ਜਿੱਤਣ ਵਿੱਚ ਕਾਮਯਾਬ ਰਹੀ ਹਾਲਾਂਕਿ ਇਸ ਤੋਂ ਪਹਿਲਾ ਵੀ ਇਹ ਸੀਟ ਸ਼੍ਰੋਮਣੀ ਅਕਾਲੀ ਦਲ ਤੋਂ ਪਰਮਜੀਤ ਕੌਰ ਗੁਲਸ਼ਨ ਨੇ ਜਿੱਤੀ ਸੀ।