ਪਟਿਆਲਾ: ਭਾਰਤ-ਚੀਨ ਸਰਹੱਦ ’ਤੇ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਬੀਰੇਵਾਲਾ ਡੋਗਰਾ ਦੇ ਰਹਿਣ ਵਾਲੇ ਭਾਰਤੀ ਫ਼ੌਜ ਦੇ ਸਿਪਾਹੀ ਗੁਰਤੇਜ ਸਿੰਘ ਦੇ ਪਰਿਵਾਰ ਨਾਲ ਐਤਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਲ ਰਾਹੀਂ ਦੁੱਖ ਸਾਂਝਾ ਕੀਤਾ। ਕੈਪਟਨ ਨੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।
ਇਸ ਵੀਡੀਓ ਕਾਲ ਰਾਹੀਂ ਮੁੱਖ ਮੰਤਰੀ ਨੇ ਸ਼ਹੀਦ ਗੁਰਤੇਜ ਸਿੰਘ ਦੇ ਭਰਾ ਤਰਲੋਕ ਸਿੰਘ ਨਾਲ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਸ਼ਹੀਦ ਗੁਰਤੇਜ ਸਿੰਘ ਬਹੁਤ ਬਹਾਦਰ ਸਿਪਾਹੀ ਸੀ, ਕੈਪਟਨ ਕਿਹਾ ਕਿ ਗੁਰਤੇਜ ਸਿੰਘ ਨੇ ਇਕੱਲੇ ਨੇ 12 ਚੀਨੀ ਫੌਜੀ ਮਾਰ ਕੇ ਢੇਰ ਕੀਤੇ ਹਨ। ਕੈਪਟਨ ਨੇ ਕਿਹਾ ਕਿ ਜਿਹੜੀ ਘਾਤਕ ਪਲਟਨ ਹੁੰਦੀ ਹੈ, ਗੁਰਤੇਜ ਸਿੰਘ ਉਸ ਪਲਟਨ ਦਾ ਮੈਂਬਰ ਸੀ। ਕੈਪਟਨ ਨੇ ਕਿਹਾ ਕਿ ਸਾਨੂੰ ਇਸ ਗੱਲ ਦਾ ਫ਼ਖਰ ਹੈ ਕਿ ਗੁਰਤੇਜ ਨੇ ਆਪਣੇ ਦੇਸ਼ ਲਈ ਸ਼ਹੀਦੀ ਦਿੱਤੀ ਹੈ।