ਪਟਿਆਲਾ: ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨਾਲ ਮੀਟਿੰਗ ਕਰਨ ਦੇ ਪਟਿਆਲਾ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਾਰਟੀ ਦੀ ਵਰਕਰ ਭਾਰਤੀ ਜਨਤਾ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ।
ਕੈਪਟਨ ਨੇ ਤਿੰਨ ਸਾਲਾਂ ਵਿੱਚ ਕੁਝ ਨਹੀਂ ਕੀਤਾ ਹੁਣ ਕੀ ਕਰਨਾ: ਅਸ਼ਵਨੀ ਇਸ ਦੌਰਾਨ ਉਨ੍ਹਾਂ ਦਿੱਲੀ ਚੋਣਾਂ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਟਿੱਪਣੀ ਕਰ ਕੇ ਦਿੱਲੀ ਵਿੱਚ ਸਰਕਾਰ ਬਣਾ ਲਈ ਸੀ ਪਰ ਛੇਤੀ ਹੀ ਰਾਜਧਾਨੀ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣ ਜਾਵੇਗੀ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੇ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਤਿੰਨ ਸਾਲਾਂ ਵਿੱਚ ਕੁਝ ਨਹੀਂ ਕੀਤਾ ਦੋ ਸਾਲਾਂ ਵਿੱਚ ਹੁਣ ਕੀ ਕਰਨਗੇ। ਇਸ ਸਰਕਾਰ ਨੇ ਸਿਰਫ਼ ਝੂਠੇ ਵਾਅਦੇ ਕੀਤੇ ਹਨ ਹੋਰ ਕੁਝ ਨਹੀਂ ਅਤੇ ਹੁਣ ਝੂਠ ਦਾ ਸਹਾਰਾ ਲੈ ਕੇ ਅੱਗੇ ਨਹੀਂ ਚੱਲ ਸਕਦਾ।
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਰਿਸ਼ਤੇ ਵਿੱਚ ਖਟਾਸ ਆਉਣ ਦੀਆਂ ਜੋ ਗੱਲਾਂ ਸਾਹਮਣੇ ਆ ਰਹੀਆਂ ਹਨ ਇਸ ਬਾਬਤ ਬੋਲਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਭਰਾਵਾਂ ਵਰਗਾ ਰਿਸ਼ਤਾ ਹੈ। ਪੰਜਾਬ ਵਿੱਚ ਇਹ ਰਿਸ਼ਤਾ ਹਮੇਸ਼ਾ ਹੀ ਕਾਇਮ ਰਹੇਗਾ ਇਹ ਟੁਟੱਗੇ ਨਹੀਂ।