ਪੰਜਾਬ

punjab

ETV Bharat / state

ਟਾਵਰ ’ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੀ ਥਾਂ ਮਿਲੇ ਪਰਚੇ - ਮਾਨਸਿਕ ਤੌਰ ’ਤੇ ਤੰਗ ਪਰੇਸ਼ਾਨ

ਟਾਵਰ ਤੇ ਬੈਠੇ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਖਿਲਾਫ ਝੂਠੇ ਪਰਚੇ ਦਰਜ ਕੀਤੇ ਗਏ ਹਨ ਇਨ੍ਹਾਂ ਹੀ ਨਹੀਂ ਉਨ੍ਹਾਂ ਦੇ ਪਰਿਵਾਰ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਮਾਨਸਿਕ ਤੌਰ ’ਤੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਤਸਵੀਰ
ਤਸਵੀਰ

By

Published : Mar 23, 2021, 2:09 PM IST

ਪਟਿਆਲਾ: ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟਾਵਰ ਤੇ ਚੜ੍ਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਦੂਜੇ ਦਿਨ ਵੀ ਟਾਵਰ ’ਤੇ ਡਟੇ ਰਹੇ। ਅਧਿਆਪਕਾਂ ਨੂੰ ਥੱਲੇ ਲਿਆਉਣ ਦੀ ਪੁਲਿਸ ਪ੍ਰਸ਼ਾਸਨ ਵੱਲੋਂ ਹਰ ਸਭੰਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਅਧਿਆਪਕ ਆਪਣੇ ਮੰਗਾਂ ਨੂੰ ਲੈ ਕੇ ਟਾਵਰ ’ਤੇ ਡਟੋ ਹਏ ਹਨ। ਦੱਸ ਦਈਏ ਕਿ ਟਾਵਰ ਤੇ ਡੇਟ ਅਧਿਆਪਕਾਂ ਦੇ ਖਿਲਾਫ਼ ਝੂਠੇ ਪਰਚੇ ਦਰਜ ਕੀਤੇ ਗਏ ਹਨ। ਟਾਵਰ ਤੇ ਬੈਠੇ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਖਿਲਾਫ ਝੂਠੇ ਪਰਚੇ ਦਰਜ ਕੀਤੇ ਗਏ ਹਨ ਇਨ੍ਹਾਂ ਹੀ ਨਹੀਂ ਉਨ੍ਹਾਂ ਦੇ ਪਰਿਵਾਰ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਮਾਨਸਿਕ ਤੌਰ ਤੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਜੇਕਰ ਉਨ੍ਹਾਂ ਦੇ ਪਰਿਵਾਰ ਨੂੰ ਕੁਝ ਵੀ ਹੁੰਦਾ ਹੈ ਤਾਂ ਇਸਦੀ ਸਾਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।

ਟਾਵਰ ’ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੀ ਥਾਂ ਮਿਲੇ ਪਰਚੇ

ਇਹ ਵੀ ਪੜੋ: 2 ਭੈਣਾਂ ਦਾ ਕਤਲ ਮਾਮਲਾ: ਅਨੁਸੂਚਿਤ ਜਾਤੀ ਕਮਿਸ਼ਨ ਨੇ ਐਸਐਸਪੀ ਮੋਗਾ ਤੋਂ ਐਕਸ਼ਨ ਟੇਕਨ ਰਿਪੋਰਟ ਤਲਬ

ਇਸ ਮੌਕੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਕਿ ਸਾਰੀ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਯੂਨੀਅਨ ਇਨ੍ਹਾਂ ਸਾਥੀਆਂ ਦੇ ਨਾਲ ਹੈ। ਜੇਕਰ ਪ੍ਰਸ਼ਾਸਨ ਵੱਲੋਂ ਟਾਵਰ ਤੇ ਬੈਠੇ ਹੋਏ ਸਾਥੀਆਂ ਦੇ ਉੱਪਰ ਕੋਈ ਵੀ ਸਖ਼ਤ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪਟਿਆਲੇ ਵਿੱਚ ਕਿਸੇ ਵੀ ਸਮੇਂ ਗੁਪਤ ਐਕਸ਼ਨ ਹੋ ਜਾਵੇਗਾ ਤੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ 28 ਮਾਰਚ ਨੂੰ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ।

ABOUT THE AUTHOR

...view details