ਪਟਿਆਲਾ: ਪੰਜਾਬ ਦੇ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਤੇ ਰੋਜਗਾਰ ਜਨਰੇਸ਼ਨ ਮੰਤਰੀ ਚਰਨਜੀਤ ਚੰਨੀ ਨੇ ਐਲਾਨ ਕੀਤਾ ਕਿ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਪਹਿਲੇ ਸਥਾਨ 'ਤੇ ਆਏ ਵਿਦਿਆਰਥੀਆਂ ਨੂੰ ਸਕਾਲਰਸ਼ਿੱਪ ਦਿੱਤੀ ਜਾਵੇਗੀ। ਚੰਨੀ ਹਰਪਾਲ ਟਿਵਾਣਾ ਆਡਿਟੋਰੀਅਮ ਵਿੱਚ ਆਯੋਜਿਤ ਕੀਤੇ ਗਏ ਪੰਜਾਬ ਰਾਜ ਅੰਤਰ ਬਹੁਤਕਨੀਕੀ ਕਾਲਜ ਯੁਵਕ ਮੇਲੇ ਦੇ ਸਮਾਪਤੀ ਸਮਾਰੋਹ ਵਿੱਚ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਨੇ ਚੰਗਾ ਪ੍ਰਦਰਸ਼ਣ ਕਰਨ ਵਾਲਿਆਂ ਦੀ ਫ਼ੀਸ ਮੁਆਫੀ ਦੀ ਸ਼ੁਰੂਆਤ ਕਰਨ ਦਾ ਐਲਾਨ ਵੀ ਕੀਤਾ।
ਅਕਾਲੀ ਦਲ ਦੀਆਂ ਚਾਲਾਂ ਕਾਰਨ ਲੱਗਣਗੀਆਂ ਵੱਖਰੀਆਂ ਸਟੇਜਾਂ - ਸ਼੍ਰੀ ਗੁਰ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ
ਚਰਨਜੀਤ ਚੰਨੀ ਨੇ ਕਿਹਾ ਕਿ ਸੁਖਬੀਰ ਬਾਦਲ ਤੇ ਬੀਬੀ ਜਗੀਰ ਕੌਰ ਦੀ ਤਰਕਹੀਨ ਰਾਜਨੀਤੀਕ ਚਾਲਾਂ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਲੱਗ ਸਮਾਗਮ ਕਰਨ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਤਕਨੀਕੀ ਵਿਭਾਗ ਸੰਸਥਾਵਾਂ 'ਚ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਲਈ ਖਰੜ ਦੇ ਖੂਨੀਮਾਜਰਾ ਸਥਿਤ ਪਾਲੀਟੈਕਨਿਕ ਕਾਲਜ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਆਡੀਟੋਰੀਅਮ ਬਨਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਵਿਸ਼ੇਸ਼ ਆਡਿਟੋਰੀਅਮ ਤਕਨੀਕੀ ਸਿਖਿਆ ਸੰਸਥਾਵਾਂ ਦੇ ਲਈ ਹੋਵੇਗਾ ਜਿਥੇ ਰਾਜ ਪੱਧਰੀ ਸੱਭਿਆਚਾਰਕ ਪ੍ਰੋਗਰਾਮ ਕੀਤੇ ਜਾਣਗੇ।
ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ 'ਤੇ ਐਸਜੀਪੀਸੀ ਦੀ ਸਟੇਜ ਲੱਗ ਰਹੀ ਹੈ ਪਰ ਅਕਾਲ ਤਖ਼ਤ ਦੇ ਜੱਥੇਦਾਰ ਨੇ ਪੰਜਾਬ ਸਰਕਾਰ ਵੱਲੋਂ ਲਗਾਈ ਜਾਣ ਵਾਲੀ ਸਟੇਜ ਨੂੰ ਵੀ ਮਾਨਤਾ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਤੇ ਬੀਬੀ ਜਗੀਰ ਕੌਰ ਦੀ ਤਰਕ ਹੀਨ ਰਾਜਨੀਤੀਕ ਚਾਲਾਂ ਕਰਕੇ ਕੌਮ ਦੀਆਂ ਕਈ ਸਟੇਜਾਂ ਬਣਾ ਦਿੱਤੀਆਂ ਜਿਸ ਕਾਰਨ 'ਸਾਂਝੀ ਵਾਲਤਾ' ਦੇ ਸੰਦੇਸ਼ ਦਾ ਘਾਣ ਹੋਇਆ ਹੈ।