ਪਟਿਆਲਾ :ਪਟਿਆਲਾ-ਸਮਾਣਾ ਰੋਡ ਉਤੇ ਸਥਿਤ ਟੋਲ ਪਲਾਜ਼ਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਬੰਦ ਕਰ ਦਿੱਤਾ ਗਿਆ ਹੈ। ਇਸ ਟੋਲ ਪਲਾਜ਼ਾ ਦੇ ਬੰਦ ਹੋਣ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾ ਪੰਜਾਬ ਅੰਦਰ ਅੱਠ ਟੋਲ ਪਲਾਜ਼ਾ ਖਤਮ ਕਰ ਦਿੱਤੇ ਗਏ ਹਨ ਅਤੇ ਅੱਜ ਨੌਵਾਂ ਟੋਲ ਪਲਾਜ਼ਾ ਬੰਦ ਹੋਇਆ ਹੈ। 'ਆਪ' ਸਰਕਾਰ ਦੇ ਪਿਛਲੇ ਸਾਲ ਸੱਤਾ 'ਚ ਆਉਣ ਤੋਂ ਬਾਅਦ ਸੂਬੇ 'ਚ ਬੰਦ ਹੋਣ ਵਾਲਾ ਇਹ ਨੌਵਾਂ ਟੋਲ ਪਲਾਜ਼ਾ ਹੈ। ਮਾਨ ਨੇ ਕਿਹਾ ਕਿ ਸਮਾਣਾ-ਪਾਤੜਾਂ ਰੋਡ 'ਤੇ ਇਸ ਟੋਲ ਪਲਾਜ਼ਾ ਨੂੰ ਬੰਦ ਕਰਨ ਨਾਲ ਆਮ ਲੋਕਾਂ ਨੂੰ ਰੋਜ਼ਾਨਾ 3.80 ਲੱਖ ਰੁਪਏ ਦੀ ਬੱਚਤ ਹੋਵੇਗੀ।
ਪਟਿਆਲਾ-ਸਮਾਣਾ ਰੋਡ ਉਤੇ ਸਥਿਤ ਟੋਲ ਪਲਾਜ਼ਾ ਕੀਤਾ ਬੰਦ :ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਹੋਰ ਲੁੱਟ ਨਹੀਂ ਹੋਣ ਦੇਵੇਗੀ ਅਤੇ ਜਿਹੜੇ ਟੋਲ ਪਲਾਜ਼ਾ ਦਾ ਸਮਾਂ ਖਤਮ ਹੋ ਗਿਆ ਹੈ, ਉਸ ਨੂੰ ਬੰਦ ਕਰ ਦਿੱਤਾ ਜਾਵੇਗਾ, ਜਦਕਿ ਪਹਿਲੀਆਂ ਸਰਕਾਰਾਂ ਵੱਲੋਂ ਆਪਣਾ ਹਿੱਸਾ ਰੱਖ ਕੇ ਟੋਲ ਪਲਾਜ਼ੇ ਵਾਲਿਆਂ ਨੂੰ ਲੁੱਟਣ ਲਈ ਹੋਰ ਸਮਾਂ ਦਿੱਤਾ ਜਾਂਦਾ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਟੋਲ ਪਲਾਜ਼ਾ ਦੋ ਵਾਰ ਪਹਿਲਾ ਵੀ ਬੰਦ ਹੋ ਸਕਦਾ ਸੀ, ਕਿਉਂਕਿ ਇਹ ਆਪਣੇ ਐਗਰੀਮੈਂਟ ਤੇ ਸ਼ਰਤਾਂ ਅਨੁਸਾਰ ਨਹੀਂ ਚੱਲ ਰਿਹਾ ਸੀ।
ਇਹ ਵੀ ਪੜ੍ਹੋ :ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ 'ਚ ਸੰਗਤ ਦਾ ਆਇਆ ਹੜ੍ਹ, ਪੁਲਿਸ ਨੇ ਵੀ ਸੁਰੱਖਿਆ ਦੇ ਮੱਦੇਨਜ਼ਰ ਕੀਤੇ ਪ੍ਰਬੰਧ