ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਵਿੱਚ ਬਣਿਆ ਸਰਕਾਰੀ ਰਜਿੰਦਰਾ ਹਸਪਤਾਲ ਮਾਹਰ ਡਾਕਟਰਾਂ ਤੋਂ ਬਿਨਾਂ ਸੱਖਣਾ ਹੈ ਜਿਸ ਕਾਰਨ ਇਲਾਜ ਲਈ ਮਰੀਜ਼ਾਂ ਨੂੰ ਜਾਂ ਤਾਂ ਚੰਡੀਗੜ੍ਹ ਪੀਜੀਆਈ ਜਾਣਾ ਪੈਂਦਾ ਹੈ ਜਾਂ ਫਿਰ ਕਿਸੇ ਨਿੱਜੀ ਹਸਪਤਾਲ ਤੋਂ ਇਲਾਜ ਕਰਵਾਉਣਾ ਪੈਂਦਾ ਹੈ।
ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਕੋਈ ਨਿਊਰੋਸਰਜਨ ਡਾਕਟਰ ਮੌਜੂਦ ਨਹੀਂ ਹੈ ਜਿਸ ਕਰਕੇ ਦੁਰਘਟਨਾਂ ਸਮੇਂ ਮਰੀਜ਼ਾਂ ਨੂੰ ਖ਼ੱਜਲ ਖ਼ੁਆਰ ਹੋਣਾ ਪੈਂਦਾ ਹੈ। ਮਰੀਜ਼ਾਂ ਨੂੰ ਜਾਂ ਤਾਂ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਜਾਂਦਾ ਹੈ ਜਾਂ ਫਿਰ ਉਹ ਨਿੱਜੀ ਹਸਪਤਾਲ ਵਿੱਚ ਇਲਾਜ ਕਰਵਾਉਣ ਲਈ ਜਾਂਦੇ ਹਨ।