ਪੰਜਾਬ

punjab

ETV Bharat / state

ਅੱਜ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਬੈਠਕ ਕਰਨਗੇ ਮੁੱਖ ਮੰਤਰੀ

ਲੋਕਸਭਾ ਚੋਣਾਂ ਦੇ ਚਲਦੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਦੀ ਮੁਹਿੰਮ ਤੇਜ਼ ਹੋ ਗਈ ਹੈ। ਇਸ ਕੜੀ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪਟਿਆਲਾ ਵਿੱਚ ਪਾਰਟੀ ਵਰਕਾਰਾਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ।

ਅੱਜ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਬੈਠਕ ਕਰਨਗੇ ਮੁੱਖ ਮੰਤਰੀ

By

Published : May 9, 2019, 6:52 AM IST

ਪਟਿਆਲਾ : ਲੋਕਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨਗੇ।

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਾਂਗਰਸ ਪਾਰਟੀ ਵਰਕਰਾਂ ਨਾਲ ਚੋਣਾਂ ਸੰਬੰਧੀ ਵਿਸ਼ੇਸ਼ ਬੈਠਕ ਕਰਨਗੇ। ਇਹ ਬੈਠਕ ਸ਼ਹਿਰ ਦੇ ਪ੍ਰਤਾਪ ਨਗਰ ਵਿਖੇ ਰੱਖੀ ਗਈ ਹੈ। ਇਸ ਦੌਰਾਨ ਉਹ ਪਾਰਟੀ ਵਰਕਰਾਂ ਨਾਲ ਚੋਣ ਪ੍ਰਚਾਰ ਸੰਬੰਧੀ ਵਿਸ਼ੇਸ਼ ਚਰਚਾ ਕਰਨਗੇ।

ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਮੁੱਖ ਮੰਤਰੀ ਨੇ ਲੋਕਸਭਾ ਹਲਕੇ ਬਠਿੰਡਾ ਦੇ ਉਮੀਦਵਾਰ ਅਤੇ ਲੋਕਸਭਾ ਹਲਕਾ ਪਟਿਆਲਾ ਦੀ ਉਮੀਦਵਾਰ ਪਰਨੀਤ ਕੌਰ ਦੇ ਹੱਕ ਵਿੱਚ ਚੌਣ ਰੈਲੀਆਂ ਕੀਤੀਆਂ। ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਕੋਲੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੋਟ ਦਿੱਤੇ ਜਾਣ ਦੀ ਅਪੀਲ ਵੀ ਕੀਤੀ। ਚੋਣ ਰੈਲੀਆਂ ਦੌਰਾਨ ਮੁੱਖ ਮੰਤਰੀ ਨੇ ਅਕਾਲੀ ਦਲ ਅਤੇ ਮੋਦੀ ਸਰਕਾਰ ਉੱਤੇ ਜਮ ਕੇ ਨਿਸ਼ਾਨਾ ਸਾਧਿਆ ਅਤੇ ਉਨ੍ਹਾਂ ਦੀ ਅਸਫਲਤਾ ਬਾਰੇ ਦੱਸਿਆ।

ABOUT THE AUTHOR

...view details