ਪਟਿਆਲਾ:ਪੰਜਾਬ ਦੀ ਮੌਜੂਦਾ ਸਰਕਾਰ ਦੇ ਖ਼ਿਲਾਫ਼ ਪੰਜਾਬ ਦੇ ਜ਼ਿਆਦਾਤਰ ਵਿਭਾਗਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵਿੱਚ ਕੋਈ ਆਪਣੀ ਪੱਕੀ ਨੌਕਰੀ ਨੂੰ ਲੈਕੇ ਪ੍ਰਦਰਸ਼ਨ ਕਰ ਰਿਹਾ ਹੈ, ਤਾਂ ਕੋਈ ਤਨਖਾਹ ਵਿੱਚੋਂ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਕਟੌਤੀ ਨੂੰ ਲੈਕੇ ਪ੍ਰਦਰਸ਼ਨ ਕਰ ਰਿਹਾ ਹੈ। ਇਸੇ ਤਰ੍ਹਾਂ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਅਧਿਆਪਕ ਯੂਨੀਅਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਕੰਪਿਊਟਰ ਅਧਿਆਪਕ ਯੂਨੀਅਨ ਦਾ ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ - protests against Captain Sarkar
ਪਟਿਆਲਾ ਵਿੱਚ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਦੇ ਬੱਸ ਅੱਡੇ ਤੋਂ ਲੈਕੇ ਮੋਤੀ ਮਹਿਲ ਤੱਕ ਪੈਦਲ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪਹੁੰਚੇ।
ਕੰਪਿਊਟਰ ਅਧਿਆਪਕ ਯੂਨੀਅਨ ਦਾ ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਪਟਿਆਲਾ ਵਿੱਚ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਦੇ ਬੱਸ ਅੱਡੇ ਤੋਂ ਲੈਕੇ ਮੋਤੀ ਮਹਿਲ ਤੱਕ ਪੈਦਲ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪਹੁੰਚੇ। ਇਨ੍ਹਾਂ ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਮ੍ਰਿਤਕ ਅਧਿਆਪਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਪਹਿਲ ਦੇ ਅਧਾਰ ‘ਤੇ ਨੌਕਰੀ ਦੇਵੇ।
ਦੂਜੀ ਮੰਗ ਇਹ ਹੈ ਕਿ ਉਨ੍ਹਾਂ ਨੂੰ ਸਮੇਂ ਸਮੇਂ ਤੇ ਵਾਧਾ ਦਿੱਤਾ ਜਾਵੇ।