ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਤੋਂ ਪਹਿਲਾਂ ਕੋਰੋਨਾ ਨੇ ਕਈ ਵਿਧਾਇਕਾਂ ਤੇ ਮੰਤਰੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਹੁਣ ਕੈਬਿਨੇਟ ਮੰਤਰੀ ਬ੍ਰਹਮ ਮੋਹਿੰਦਰਾ ਦੀ ਕੋਰੋਨਾ ਰਿਪੋਰਟ ਵੀ ਪੌਜ਼ੀਟਿਵ ਆਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਖ਼ੁਦ ਟਵੀਟ ਕਰਕੇ ਦਿੱਤੀ। ਕੈਬਿਨੇਟ ਮੰਤਰੀ ਨੇ ਉਨ੍ਹਾਂ ਦੇ ਸੰਪਰਕ ਵਿੱਚ ਰਹੇ ਲੋਕਾਂ ਨੂੰ ਕੁਆਰੰਟੀਨ ਹੋਣ ਦੀ ਅਪੀਲ ਕੀਤੀ ਹੈ।
ਕੈਬਿਨੇਟ ਮੰਤਰੀ ਬ੍ਰਹਮ ਮੋਹਿੰਦਰਾ ਵੀ ਹੋਏ ਕੋਰੋਨਾ ਦੇ ਸ਼ਿਕਾਰ
ਕੈਬਿਨੇਟ ਮੰਤਰੀ ਬ੍ਰਹਮ ਮੋਹਿੰਦਰਾ ਦੀ ਕੋਰੋਨਾ ਰਿਪੋਰਟ ਵੀ ਪੌਜ਼ੀਟਿਵ ਆਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਖ਼ੁਦ ਟਵੀਟ ਕਰਕੇ ਦਿੱਤੀ। ਕੈਬਿਨੇਟ ਮੰਤਰੀ ਨੇ ਉਨ੍ਹਾਂ ਦੇ ਸੰਪਰਕ ਵਿੱਚ ਰਹੇ ਲੋਕਾਂ ਨੂੰ ਕੁਆਰੰਟੀਨ ਹੋਣ ਦੀ ਅਪੀਲ ਕੀਤੀ ਹੈ।
ਬ੍ਰਹਮ ਮੋਹਿੰਦਰਾ ਨੇ ਵੀਰਵਾਰ ਨੂੰ ਟਵੀਟ ਕਰਦਿਆਂ ਕਿਹਾ, "ਬੀਤੀ ਸ਼ਾਮ ਮੈਨੂੰ ਬੁਖ਼ਾਰ ਹੋ ਗਿਆ ਸੀ ਜਿਸ ਤੋਂ ਬਾਅਦ ਮੈਂ ਆਪਣਾ ਕੋਰੋਨਾ ਟੈਸਟ ਕਰਵਾਇਆ, ਨਤੀਜੇ ਪੌਜ਼ੀਟਿਵ ਆਏ ਹਨ। ਹੁਣ ਮੈਂ ਖ਼ੁਦ ਨੂੰ ਆਈਸੋਲੇਟ ਕਰ ਲਿਆ ਹੈ। ਮੈਂ ਉਨ੍ਹਾਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਜੋ ਪਿਛਲੇ ਕੁੱਝ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ, ਉਹ ਵੀ ਅਜਿਹਾ ਹੀ ਕਰਨ।"
ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੋਰੋਨਾ ਨਾਲ ਸੰਕਰਮਿਤ ਹੋਣ ਵਾਲੇ ਸੂਬੇ ਦੇ ਪਹਿਲੇ ਮੰਤਰੀ ਸਨ, ਪਰ ਉਹ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਬਾਜਵਾ ਤੋਂ ਬਾਅਦ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ, ਮਾਲ ਮੰਤਰੀ ਗੁਰਪ੍ਰੀਤ ਕਾਂਗੜ ਅਤੇ ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ ਵੀ ਕੋਰੋਨਾ ਪੌਜ਼ੀਟਿਵ ਪਾਏ ਗਏ ਸਨ ਅਤੇ ਹੁਣ ਮੋਹਿੰਦਰਾ ਦੀ ਕੋਰੋਨਾ ਰਿਪੋਰਟ ਵੀ ਪੌਜ਼ੀਟਿਵ ਆਈ ਹੈ।