ਪਟਿਆਲਾ: ਸੀਨੀਅਰ ਕਾਂਗਰਸੀ ਆਗੂ ਪਰਨੀਤ ਕੌਰ ਨੇ ਆਪਣੇ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਉਂਦੇ ਹੋਏ ਪਟਿਆਲਾ ਦੇ ਵੱਖ-ਵੱਖ ਇਲਾਕਿਆਂ 'ਚ ਬੂਥ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕੀਤਾ।
ਕਾਂਗਰਸ ਨੇ ਹਮੇਸ਼ਾ ਸਰਬਪੱਖੀ ਵਿਕਾਸ ਨੂੰ ਦਿੱਤੀ ਤਰਜੀਹ: ਪਰਨੀਤ ਕੌਰ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਟਿਆਲਾ ਦੇ ਜੋਨ ਨੰ: 7 ਪ੍ਰਤਾਪ ਨਗਰ ਵਿਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਰੱਖੀ ਗਈ। ਇਸ ਵਿੱਚ ਪਰਨੀਤ ਕੌਰ ਨੇ ਬੂਥ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਹੈ।
ਪਰਨੀਤ ਕੌਰ
ਇਸ ਮੌਕੇ ਪਰਨੀਤ ਕੌਰ ਨੇ ਕਿਹਾ ਕਿ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਜੱਦੀ ਸ਼ਹਿਰ ਹੋਣ ਦੇ ਨਾਤੇ ਪਟਿਆਲਾ 'ਚ ਕਰੋੜਾਂ ਰੁਪਏ ਦੇ ਕੰਮ ਕਰਵਾਏ ਗਏ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਹੀ ਬਿਨਾ ਕਿਸੇ ਭੇਦਭਾਵ ਤੋਂ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਹੈ ਤਾਂ ਜੋ ਲੋਕ ਆਪਣੀਆ ਘਰੇਲੂ ਜ਼ਰੂਰਤਾਂ ਨੂੰ ਵਧੀਆ ਤਰੀਕੇ ਨਾਲ ਪੂਰਾ ਕਰ ਸਕਣ।