ਪਟਿਆਲਾ:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਪਟਿਆਲਾ (Patiala) ਦੇ ਹਲਕਾ ਘਨੌਰ ਤੋਂ ਉਮੀਦਵਾਰ ਐਲਾਨ ਕੀਤਾ ਗਿਆ ਹੈ। ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ (Prof. Prem Singh Chandumajra)ਬਹਾਦਰਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਹਲਕਾ ਘਨੌਰ ਦੇ ਲੋਕਾਂ ਦੀ ਇੱਛਾ ਪੂਰੀ ਹੋ ਗਈ ਹੈ ਕਿ ਮੈਨੂੰ ਘਨੌਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ।ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਦਾ ਕਾਂਗਰਸ ਦੇ ਉਮੀਦਵਾਰ ਤੋਂ ਵਿਸ਼ਵਾਸ ਉੱਠ ਗਿਆ ਸੀ।
ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਦੇ 5 ਸਾਲ ਪੂਰੇ ਹੋਣ ਜਾ ਰਹੇ ਹਨ ਪਰ ਇਸ ਦੌਰਾਨ ਕੋਈ ਵੀ ਵਿਕਾਸ ਕਾਰਜ ਨਹੀਂ ਹੋਇਆ ਸੀ।ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਉਤੇ ਸਵਾਲ ਚੁੱਕਦੇ ਹੋਏ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਵਿਰੋਧੀ ਧਿਰ ਦਾ ਰੋਲ ਵੀ ਚੰਗੀ ਤਰ੍ਹਾਂ ਨਹੀਂ ਨਿਭਾਇਆ ਹੈ ਅਤੇ ਇਸ ਕਰਕੇ ਇਹ ਪੰਜਾਬ ਵਿਰੋਧੀ ਹੋ ਚੁੱਕੇ ਹਨ।
ਉਨ੍ਹਾਂ ਨੇ ਕਿਹਾ ਹੈ ਕਿ ਕੇਜਰੀਵਾਲ ਪੰਜਾਬ ਦੇ ਲੋਕਾਂ ਉਤੇ ਹਰ ਸਾਲ ਸਵਾਲ ਖੜ੍ਹੇ ਕਰਦਾ ਹੈ ਕਿ ਪੰਜਾਬ ਵਿਚ ਪਰਾਲੀ ਦੇ ਧੂੰਏ ਨਾਲ ਦਿੱਲੀ ਵਿਚ ਪ੍ਰਦੂਸ਼ਣ ਹੁੰਦਾ ਹੈ ਅਤੇ ਪਰਾਲੀ ਸਾੜਨ ਵਾਲੇ ਥਰਮਲ ਪਲਾਂਟ ਬੰਦ ਹੋਣ ਚਾਹੀਦੇ ਹਨ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਾਣੀ ਉਤੇ ਕੇਜਰੀਵਾਲ ਨੇ ਆਪਣਾ ਹੱਕ ਜਤਾਉਂਦੇ ਹੋਏ ਵਿਧਾਨ ਸਭਾ ਵਿਚ ਰਿਪੋਰਟ ਪੇਸ਼ ਕੀਤੀ ਹੈ ਉਸ ਤੋਂ ਇਹ ਸਾਬਤ ਹੁੰਦਾ ਹੈ ਕਿ ਕੇਜਰੀਵਾਲ ਸਰਕਾਰ ਪੰਜਾਬ ਦੇ ਵਿਰੋਧੀ ਹੈ।