ਪਟਿਆਲਾ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਦੇ ਕਾਂਗਰਸ ਨਾਲੋਂ ਤੋੜ ਵਿਛੋੜਾ ਕਰ ਲੈਣ ਤੋਂ ਬਾਅਦ ਸੂਬੇ ਦੀ ਸਿਆਸਤ ਲਗਾਤਾਰ ਭਖਦੀ ਜਾ ਰਹੀ ਹੈ। ਜਿੱਥੇ ਕੈਪਟਨ ’ਤੇ ਕਾਂਗਰਸ ਦੇ ਆਗੂਆਂ ਅਤੇ ਵਿਰੋਧੀਆਂ ਦੇ ਵੱਲੋਂ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਉੱਥੇ ਹੀ ਸੰਸਦ ਮੈਂਬਰ ਪ੍ਰਨੀਤ ਕੌਰ (MP Preneet Kaur) ਦਾ ਪਿਛਲੇ ਦਿਨੀਂ ਅਹਿਮ ਬਿਆਨ ਸਾਹਮਣੇ ਆਇਆ ਹੈ। ਕੈਪਟਨ ਦੇ ਮਸਲੇ ਨੂੰ ਲੈ ਕੇ ਪ੍ਰਨੀਤ ਕੌਰ (MP Preneet Kaur) ਵੱਲੋਂ ਆਪਣੇ ਪਰਿਵਾਰ ਦੇ ਨਾਲ ਖੜ੍ਹਨ ਦੀ ਗੱਲ ਕਹੀ ਗਈ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਕਾਂਗਰਸ ਦੇ ਵਿੱਚ ਇੱਕ ਹੋਰ ਸਿਆਸੀ ਭੂਚਾਲ ਆ ਗਿਆ ਹੈ।
ਹਲਕਾ ਸਮਾਣਾ ਤੋਂ ਕਾਂਗਰਸ ਵਿਧਾਇਕ ਕਾਕਾ ਰਜਿੰਦਰ ਸਿੰਘ (Congress MLA Kaka Rajinder Singh) ਦਾ ਸੰਸਦ ਮੈਂਬਰ ਪ੍ਰਨੀਤ ਕੌਰ (MP Preneet Kaur) ਅਤੇ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ’ਤੇ ਵੱਡਾ ਬਿਆਨ ਦਿੱਤਾ ਗਿਆ ਹੈ। ਵਿਧਾਇਕ ਨੇ ਪ੍ਰਨੀਤ ਕੌਰ ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪਰਿਵਾਰ ਨਾਲ ਖੜ੍ਹਨ ਦੀ ਗੱਲ ਕਹੀ ਗਈ ਹੈ ਪਰ ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਹ ਕਾਂਗਰਸ ਚ ਹਨ ਜਦਿਕ ਉਨ੍ਹਾਂ ਦਾ ਪਰਿਵਾਰ ਭਾਜਪਾ ਦੇ ਵਿੱਚ। ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਬਿਆਨ ਨਹੀਂ ਦੇਣਾ ਚਾਹੀਦਾ ਹੈ।