ਪਟਿਆਲਾ : ਯੂਪੀ ਵਿੱਚ ਯੋਗੀ ਸਰਕਾਰ ਦੇ ਹੁੰਦੇ ਹੋਏ ਕਿਸਾਨ ਆਪਣੀਆਂ ਮੰਗਾਂ ਲਈ ਧਰਨੇ ਉੱਤੇ ਬੈਠੇ ਸਨ ਜਿੰਨ੍ਹਾਂ ਵਿੱਚੋਂ ਦਸ ਕਿਸਾਨਾਂ ਦੀ ਮੌਤ ਤੋਂ ਬਾਅਦ ਹੱਲਾ ਬਹੁਤ ਜ਼ਿਆਦਾ ਵੱਧ ਗਿਆ ਕਿ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਉਨ੍ਹਾਂ ਦੇ ਹੱਕ ਵਿੱਚ ਜਾ ਰਹੀ ਸੀ ਤਾਂ ਉਸ ਨੂੰ ਰਸਤੇ ਵਿੱਚ ਹੀ ਗ੍ਰਿਫ਼ਤਾਰ ਕਰ ਲਿਆ ਗਿਆ।
ਜਾਣਕਾਰੀ ਮੁਤਾਬਕ ਜਿਸ ਤੋਂ ਬਾਅਦ ਪੂਰੇ ਭਾਰਤ ਦੇ ਵਿੱਚ ਬੀਜੇਪੀ ਵਿਰੁੱਧ ਕਾਂਗਰਸੀ ਵਰਕਰਾਂ ਨੇ ਧਰਨਾ ਲਗਾਇਆ।
ਇਸੇ ਤਹਿਤ ਪੰਜਾਬ ਵਿੱਚ ਪਟਿਆਲਾ ਸ਼ਹਿਰ ਦੇ ਅਨਾਰਦਾਨਾ ਚੌਂਕ ਵਿੱਚ ਕਾਂਗਰਸ ਦੀ ਪੂਰੀ ਲੀਡਰਸ਼ਿਪ ਨੇ ਇਕੱਠੇ ਹੋ ਕੇ ਧਰਨਾ ਦਿੱਤਾ ਅਤੇ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਲਗਾਈ।
ਇਸ ਮੌਕੇ ਤੇ ਉੱਪਰ ਪੀਆਰਟੀਸੀ ਚੇਅਰਮੈਨ ਕੇ.ਕੇ ਸ਼ਰਮਾ ਕਾਂਗਰਸ ਪ੍ਰਧਾਨ ਕੇ ਕੇ ਮਲਹੋਤਰਾ ਪਟਿਆਲਾ ਦੇ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਦੇ ਨਾਲ ਹੋਰ ਵੀ ਕਾਂਗਰਸੀ ਆਗੂ ਮੌਜੂਦ ਰਹੇ ਤਿੰਨਾਂ ਸਭ ਨੇ ਰੋਸ ਜਤਾਇਆ ਕਿ ਸਾਡੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਗ੍ਰਿਫ਼ਤਾਰ ਕਰਕੇ ਨਾਰੀ ਦਾ ਅਪਮਾਨ ਕੀਤਾ ਗਿਆ ਹੈ ਜੋ ਕਿਸੇ ਬਰਦਾਸ਼ਤ ਕਰਾਂਗੇ ਆਵਲੇ ਸਮੇਂ ਦੇ ਵਿੱਚ ਸੰਘਰਸ਼ ਹੋਰ ਤੇਜ਼ ਹੋ ਸਕਦਾ ਹੈ।