ਪਟਿਆਲਾ: 23 ਵਾਰਡਾਂ 'ਤੇ ਨਾਭਾ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਦੇ 14 ਉਮੀਦਵਾਰ ਵੱਲੋਂ ਜਿੱਤ ਹਾਸਲ ਕੀਤੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ 6 ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ ਜਦੋਂਕਿ 3 ਆਜ਼ਾਦ ਉਮੀਦਵਾਰ ਵੱਲੋਂ ਜਿੱਤ ਪ੍ਰਾਪਤ ਕੀਤੀ ਗਈ ਹੈ। ਹਾਲਾਂਕਿ ਇਥੇ ਚੋਣਾਂ ਵਿੱਚ ਬੀਜੇਪੀ ਅਤੇ ਆਪ ਪਾਰਟੀ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀਆਂ।
ਨਾਭਾ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਦੀ ਝੰਡੀ, ਦੂਜੇ ਨੰਬਰ 'ਤੇ ਰਹੇ ਅਕਾਲੀ ਦਲ
ਨਾਭਾ ਨਗਰ ਕੌਂਸਲ ਚੋਣਾਂ ਵਿੱਚ ਜਿਥੇ ਕਾਂਗਰਸ ਪਾਰਟੀ ਨੇ ਹੂੰਝਾ ਫੇਰ ਜਿੱਤ ਹਾਸਲ ਕੀਤੀ, ਉਥੇ ਅਕਾਲੀ ਦਲ ਦੂਜੇ ਨੰਬਰ 'ਤੇ ਰਿਹਾ। ਜਦਕਿ ਬੀਜੇਪੀ ਅਤੇ ਆਪ ਪਾਰਟੀ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀਆਂ।
ਇਸ ਮੌਕੇ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਜੇਤੂ ਉਮੀਦਵਾਰ ਰਜਨੀਸ਼ ਕੁਮਾਰ ਮਿੱਤਲ, ਕਾਂਗਰਸ ਪਾਰਟੀ ਜੇਤੂ ਉਮੀਦਵਾਰ ਮਮਤਾ ਮਿੱਤਲ ਅਤੇ ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰ ਦੇ ਪਿਤਾ ਅਮਰਦੀਪ ਸਿੰਘ ਖੰਨਾ, ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰ ਦੇ ਪਤੀ ਪ੍ਰਿੰਸ ਸ਼ਰਮਾ ਅਤੇ ਕਾਂਗਰਸ ਪਾਰਟੀ ਦੀ ਜੇਤੂ ਉਮੀਦਵਾਰ ਦੇ ਪਤੀ ਗੁਰਬਖਸ਼ੀਸ਼ ਸਿੰਘ ਭੱਟੀ ਨੇ ਕਿਹਾ ਕਿ ਸਾਨੂੰ ਬਹੁਤ ਜ਼ਿਆਦਾ ਖ਼ੁਸ਼ੀ ਹੈ ਕਿ ਸਾਡੀ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ। ਅਸੀਂ ਵਿਕਾਸ ਦੇ ਮੁੱਦੇ 'ਤੇ ਚੋਣਾਂ ਜਿੱਤ ਕੇ ਨਾਭਾ ਨਗਰ ਕੌਂਸਲ ਵਿੱਚ ਕਾਂਗਰਸ ਪਾਰਟੀ ਦੀ ਕਮੇਟੀ ਬਣੇਗੀ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰਾਂ ਬਬਲੂ ਖੋਰਾ, ਗੁਰਸੇਵਕ ਸਿੰਘ ਗੋਲੂ, ਹਰਪ੍ਰੀਤ ਸਿੰਘ ਨੇ ਕਿਹਾ ਕਿ ਜੋ ਪਿਛਲੇ 10 ਸਾਲਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਦੌਰਾਨ ਵਿਕਾਸ ਦੇ ਕੰਮ ਹੋਏ ਹਨ। ਉਸਦੇ ਆਧਾਰ ਤੇ ਅਸੀਂ ਚੋਣਾਂ ਜਿੱਤੇ ਹਾਂ।