ਪਟਿਆਲਾ: ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋ ਰਹੇ ਵਾਧੇ ਨੂੰ ਲੈ ਕੇ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਮੋਰਚਾ ਖੋਲ੍ਹ ਦਿੱਤਾ ਹੈ। ਇਸ ਦੌਰਾਨ ਅੱਜ ਕਾਂਗਰਸ ਯੂਥ ਵਿੰਗ ਦੇ ਆਗੂਆਂ ਨੇ ਕੇਂਦਰ ਸਰਕਾਰ ਨੂੰ ਖ਼ਿਲਾਫ਼ ਮੋਟਰ ਸਾਈਕਲ 'ਤੇ ਰੋਸ ਰੈਲੀ ਕੀਤੀ ਤੇ ਉਨ੍ਹਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਜ਼ਾਹਿਰ ਕੀਤਾ।
ਕਾਂਗਰਸ ਯੂਥ ਵਿੰਗ ਦੇ ਜਨਰਲ ਸਕੱਤਰ ਅਵਤਾਰ ਸਿੰਘ ਰਿੰਪੀ ਨੇ ਦੱਸਿਆ ਕਿ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਘੱਟ ਰਹੀਆਂ ਹਨ ਤੇ ਭਾਰਤ 'ਚ ਤੇਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਦੇ ਵੱਧਣ ਨਾਲ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਪਹਿਲਾਂ ਹੀ ਪੂਰਾ ਦੇਸ਼ ਕੋਰੋਨਾ ਮਹਾਂਮਾਰੀ ਦੇ ਸੰਕਟ ਭਰੇ ਸਮੇਂ ਨਾਲ ਜੂਝ ਰਿਹਾ ਤੇ ਉਥੇ ਹੀ ਕੇਂਦਰ ਸਰਕਾਰ ਤੇਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਲੋਕਾਂ 'ਤੇ ਵਾਧੂ ਦਾ ਭਾਰ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ 3 ਮਹੀਨੇ ਦੇ ਲੌਕਡਾਊਨ 'ਚ ਕੰਮਕਾਰ ਠੱਪ ਰਹੇ ਸੀ ਅਨਲੌਕ 1.0 'ਚ ਕਾਰੋਬਾਰ ਅਦਾਰਾ ਖੁੱਲਣ 'ਤੇ ਕੇਂਦਰ ਸਰਕਾਰ ਨੇ ਹੁਣ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੇ ਫਿਰ ਤੋਂ ਕੰਮਕਾਰ ਠੱਪ ਕਰ ਦਿੱਤੇ ਹਨ।