ਪਟਿਆਲਾ: ਠੇਕਾ ਕਰਮਚਾਰੀਆਂ ਦੇ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਗਿਆ। ਦੱਸ ਦਈਏ ਕਿ ਕਾਫੀ ਲੰਬੇ ਸਮੇਂ ਤੋਂ ਵੱਖ-ਵੱਖ ਅਦਾਰਿਆਂ ਦੇ ਠੇਕਾ ਮੁਲਾਜ਼ਮ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਸੀ ਪਰ ਹਰ ਵਾਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਉਨ੍ਹਾਂ ਨੂੰ ਭਰੋਸਾ ਦੇ ਕੇ ਵਾਪਸ ਭੇਜ ਦਿੱਤਾ ਜਾਂਦਾ ਸੀ। ਇਸ ਦੋ ਰੋਸ ਵੱਜੋਂ ਸ਼ੁੱਕਰਵਾਰ ਮੁਲਜ਼ਮਾਂ ਨੇ ਇਕੱਠੇ ਹੋ ਕੇ ਮੁੱਖ ਮੰਤਰੀ ਦੇ ਮਹਿਲ ਦਾ ਘਿਰਾਓ ਕੀਤਾ ਗਿਆ।
ਘਿਰਾਉ ਦੌਰਾਨ ਪਟਿਆਲਾ ਪ੍ਰਸ਼ਾਸਨ ਦੇ ਵੱਲੋਂ ਮੁਲਾਜ਼ਮ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਚੰਡੀਗੜ੍ਹ ਸੈਕਟਰ-2 ਵਿਖੇ 18 ਤਰੀਕ ਦਾ ਮੀਟਿੰਗ ਦਾ ਸਮਾਂ ਦਿੱਤਾ ਗਿਆ। ਬਾਅਦ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੇ ਘਰ ਬਾਹਰ ਤੋਂ ਧਰਨਾ ਸਮਾਪਤ ਕੀਤਾ ਗਿਆ ਅਤੇ ਐਲਾਨ ਕੀਤਾ ਗਿਆ ਕਿ ਜੇਕਰ ਇਸ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ ਇੱਕ ਵਾਰ ਫਿਰ ਤੋਂ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।