ਪਟਿਆਲਾ: ਸੂਬੇ ਦੇ ਵਿੱਚ ਕੱਚੇ ਅਧਿਆਪਕਾਂ (contract teachers ) ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਲਗਾਤਾਰ ਸੂਬਾ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਪਟਿਆਲਾ ਵਿਖੇ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ।
ਇਸ ਦੌਰਾਨ ਅਧਿਆਪਕਾਂ ਵੱਲੋਂ ਬੈਰੀਕੇਡ ਤੋੜ ਕੇ ਮੋਤੀ ਮਹਿਲ (motti mahal) ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਅਧਿਆਪਕ ਅਤੇ ਪੁਲਿਸ ਮੁਲਾਜ਼ਮਾਂ ਦੇ ਵਿਚਕਾਰ ਹੱਥੋਪਾਈ ਵੀ ਹੋਈ। ਇਸ ਹੱਥੋਪਾਈ ਦੌਰਾਨ ਦੋਵਾਂ ਧਿਰਾਂ ਦੇ ਕਈ ਲੋਕ ਜ਼ਖ਼ਮੀ ਵੀ ਹੋਏ।
ਪ੍ਰਦਰਨਸ਼ਕਾਰੀ ਅਧਿਆਪਕਾਂ ਨੇ ਸੂਬਾ ਸਰਕਾਰ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਅਧਿਆਪਕ ਯੂਨੀਅਨ ਦੇ ਪ੍ਰਧਾਨ ਰਾਏ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਵੱਲੋਂ ਅਧਿਆਪਕਾਂ ਦੇ ਕੱਪੜੇ ਪਾੜੇ ਅਤੇ ਡੰਡੇ ਮਾਰੇ ਜੋ ਕਿ ਮੰਦਭਾਗੀ ਗੱਲ ਹੈ। ਅਧਿਆਪਕਾਂ ਨੇ ਸਰਕਾਰ ‘ਤੇ ਵਰ੍ਹਦਿਆਂ ਕਿਹਾ ਇਸ ਤਰ੍ਹਾਂ ਦੀ ਵਤੀਰਾ ਸਰਾਕਰ ਦੇ ਸਿਸਟਮ ਉੱਪਰ ਵੱਡੇ ਸਵਾਲ ਖੜ੍ਹੇ ਕਰਦਾ ਹੈ।