ਪਟਿਆਲਾ:ਪੰਜਾਬ ਕਾਂਗਰਸ ਦੀ ਆਪਸੀ ਖਾਨਾਜੰਗੀ ਰੁਕਣ ਦਾ ਨਾਮ ਨਹੀਂ ਲੈ ਰਹੀ। ਹੁਣ ਨਵਜੋਤ ਸਿੱਧੂ ਦੇ ਸਲਾਹਕਾਰਾਂ ਵੱਲੋਂ ਕੀਤੀ ਵਿਵਾਦਿਤ ਬਿਆਨਬਾਜੀ ਨੂੰ ਲੈਕੇ ਕਾਂਗਰਸੀ ਦੀ ਆਪਸੀ ਖਿੱਚੋਤਾਣੀ ਇੱਕ ਵਾਰ ਫਿਰ ਸਿਖਰਾ ‘ਤੇ ਹੈ।
ਵਿਵਾਦਾਂ ‘ਚ ਘਿਰੇ ਸਿੱਧੂ ਦੇ ਸਲਾਹਕਾਰ ਦਾ ਵੱਡਾ ਬਿਆਨ ਆਇਆ ਸਾਹਮਣੇ ਵਿਵਾਦਿਤ ਬਿਆਨ ਨੂੰ ਲੈਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਲਾਹਕਾਰਾਂ ਨੂੰ ਤਾੜਨਾ ਕੀਤੀ ਗਈ ਸੀ ਤੇ ਅਜਿਹੇ ਬਿਆਨ ਦੇਣ ਤੋਂ ਵਰਜਿਆ ਗਿਆ ਸੀ। ਇਸ ਭਖਦੇ ਮਸਲੇ ਤੋਂ ਬਾਅਦ ਸਿੱਧੂ ਵੱਲੋਂ ਸਲਾਹਾਕਾਰਾਂ ਨੂੰ ਤਲਬ ਕੀਤਾ ਗਿਆ ਸੀ। ਸਿੱਧੂ ਨਾਲ ਹੋਈ ਇਸ ਮੀਟਿੰਗ ਤੋਂ ਬਾਅਦ ਮਾਲਵਿੰਦਰ ਸਿੰਘ ਮਾਲੀ ਦਾ ਬਿਆਨ ਸਾਹਮਣੇ ਆਇਆ ਹੈ।
ਮਾਲੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਜੋ ਸੋਸ਼ਲ ਮੀਡੀਆ ਉੱਪਰ ਕਿਹਾ ਗਿਆ ਉਹ ਹੀ ਫਾਈਨਲ ਹੈ। ਨਾਲ ਹੀ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਵੱਲੋਂ ਜੋ ਬਿਆਨ ਦਿੱਤਾ ਗਿਆ ਸੀ ਉਸਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ। ਮਨੀਸ਼ ਤਿਵਾੜੀ ਦੇ ਬਿਆਨ ਉੱਪਰ ਬੋਲਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹੱਕ ਹੈ ਕਿ ਮੇਰੇ ਵਿਚਾਰਾਂ ਤੇ ਉਹ ਮੈਨੂੰ ਸੁਝਾਅ ਦੇਣ। ਮਾਲੀ ਨੇ ਕਿਹਾ ਕਿ ਉਹ ਕਿਸੇ ਦੇ ਵਿਚਾਰਾਂ ਉੱਪਰ ਪਾਬੰਦੀ ਨਹੀਂ ਲਗਾ ਸਕਦੇ।
ਨਾਲ ਹੀ ਉਨ੍ਹਾਂ ਕਿਹਾ ਕਿ ਉਹ ਮਨੀਸ਼ ਤਿਵਾੜੀ ਦੇ ਵਿਚਾਰਾਂ ਦਾ ਸਤਿਕਾਰ ਕਰਦੇ ਹਨ। ਇਸ ਮੌਕੇ ਮਾਲੀ ਨੇ ਕਿਹਾ ਕਿ ਕਿਸੇ ਵੀ ਮਸਲੇ ਨੂੰ ਲੈਕੇ ਸੰਵਾਦ ਕਰਨਾ ਬਹੁਤ ਜ਼ਰੂਰੀ ਹੈ ਨਾ ਕਿ ਫਤਵੇ ਜਾਂ ਇੱਕ ਦੂਜੇ ਦੇ ਖਿਲਾਫ਼ ਗਲਤ ਬਿਆਨਬਾਜੀ ਕੀਤੀ ਜਾਵੇ।
ਇਹ ਵੀ ਪੜ੍ਹੋ:ਵਿਵਾਦ ਤੋਂ ਬਾਅਦ ਸਿੱਧੂ ਵੱਲੋਂ ਸਲਾਹਕਾਰ ਤਲਬ !