ਪੰਜਾਬ

punjab

ETV Bharat / state

ਪਟਿਆਲਾ 'ਚ ਕੋਰੋਨਾ ਟੈਸਟਿੰਗ ਲੈਬ ਦਾ ਉਦਘਾਟਨ, ਸੂਬੇ 'ਚ ਰੋਜ਼ਾਨਾ ਹੋਣਗੇ 9 ਹਜ਼ਾਰ ਟੈਸਟ - ਓਪੀ ਸੋਨੀ

ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਦੇ ਟੈਸਟਾਂ ’ਚ ਹੋਰ ਤੇਜ਼ੀ ਲਿਆਉਣ ਲਈ ਬੱਧਵਾਰ ਨੂੰ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਵਿਖੇ ਵਾਇਰਲ ਰਿਸਰਚ ਅਤੇ ਡਾਇਗਨੌਸਟਿਕ ਲੈਬ ’ਚ 56 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਕੀਤਾ ਗਿਆ।

corona testing lab setup at patiala
ਪਟਿਆਲਾ 'ਚ ਟੈਸਟਿੰਗ ਲੈਬ ਦਾ ਉਦਘਾਟਨ

By

Published : Jun 4, 2020, 2:19 AM IST

ਪਟਿਆਲਾ: ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਪੀ ਸੋਨੀ ਨੇ ਕੋਰੋਨਾ ਖ਼ਿਲਾਫ਼ ਜੰਗ ਨੂੰ ਸੂਬੇ ਭਰ ’ਚ ਜ਼ਮੀਨੀ ਪੱਧਰ ਤਕ ਲੈ ਕੇ ਜਾਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ‘ਮਿਸ਼ਨ ਫਤਿਹ’ ਤਹਿਤ ਕੋਰੋਨਾ ਵਾਇਰਸ ਦੇ ਟੈਸਟਾਂ ’ਚ ਹੋਰ ਤੇਜ਼ੀ ਲਿਆਉਣ ਲਈ ਬੱਧਵਾਰ ਨੂੰ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਵਿਖੇ ਵਾਇਰਲ ਰਿਸਰਚ ਅਤੇ ਡਾਇਗਨੌਸਟਿਕ ਲੈਬ ’ਚ 56 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਕੀਤਾ।

ਪਟਿਆਲਾ 'ਚ ਟੈਸਟਿੰਗ ਲੈਬ ਦਾ ਉਦਘਾਟਨ, ਸੂਬੇ 'ਚ ਰੋਜ਼ਾਨਾ ਹੋਣਗੇ 9 ਹਜ਼ਾਰ ਕੋਰੋਨਾ ਟੈਸਟ

ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਮੈਡੀਕਲ ਕਾਲਜ ਫ਼ਰੀਦਕੋਟ ਅਤੇ ਅੰਮ੍ਰਿਤਸਰ ਵਿਖੇ ਵੀ ਨਵੀਂ ਲੈਬਜ਼ ਦਾ ਉਦਘਾਟਨ ਕੀਤਾ ਗਿਆ ਸੀ। ਸੋਨੀ ਨੇ ਇਸ ਲੈਬ ’ਚ ਡੇਢ ਕਰੋਡ਼ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੀ ਗਈ ਨਵੀਂ ਅਤਿ-ਆਧੁਨਿਕ ਤਕਨੀਕ ਵਾਲੀ ਪੂਰੀ ਤਰ੍ਹਾਂ ਖੁਦ ਚੱਲਣ ਵਾਲੀ ਮਸ਼ੀਨ ਐੱਮਜੀਆਈਐੱਸਪੀ 960 ਦੀ ਵੀ ਸ਼ੁਰੂਆਤ ਕਰਵਾਈ, ਜਿਸ ਨਾਲ ਇੱਥੇ ਹੁਣ ਕੋਵਿਡ-19 ਦੇ ਰੋਜ਼ਾਨਾ ਕੀਤੇ ਜਾਣ ਵਾਲੇ ਟੈਸਟਾਂ ਦੀ ਗਿਣਤੀ ਨੂੰ 700 ਤੋਂ ਵਧਾ ਕੇ 3000 ਦੇ ਕਰੀਬ ਲਿਜਾਇਆ ਜਾਵੇਗਾ।

ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਟੈਸਟਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ ’ਤੇ ਪੰਜਾਬ ਸਰਕਾਰ ਵੱਲੋਂ ਦੇਸ਼ ਭਰ ’ਚ ਸਭ ਤੋਂ ਪਹਿਲਾਂ ਪੰਜਾਬ ਦੇ ਮੈਡੀਕਲ ਕਾਲਜਾਂ ’ਚ ਵਿਦੇਸ਼ਾਂ ਤੋਂ ਮੰਗਵਾ ਕੇ ਅਤਿ-ਆਧੁਨਿਕ ਮਸ਼ੀਨਾਂ ਸਥਾਪਤ ਕੀਤੀਆਂ ਗਈਆਂ ਹਨ, ਜਿਸ ਨਾਲ ਹੁਣ ਪੰਜਾਬ ’ਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਟੈਸਟਾਂ ਦੀ ਸਮਰੱਥਾ 9000 ਦੇ ਕਰੀਬ ਹੋ ਗਈ ਹੈ ਅਤੇ ਇਸ ਨੂੰ ਹੋਰ ਵੀ ਵਧਾਇਆ ਜਾਵੇਗਾ।

ABOUT THE AUTHOR

...view details