ਪਟਿਆਲਾ:ਜ਼ਿਲ੍ਹੇ ਚ ਕੋਰੋਨਾ ਦੇ ਮਾਮਲੇ ਘਟਣ ਦੀ ਬਜਾਇ ਦਿਨ ਬ ਦਿਨ ਵਧਦੇ ਜਾ ਰਹੇ ਹਨ।ਇਨ੍ਹਾਂ ਮਾਮਲਿਆਂ ਨੂੰ ਲੈਕੇ ਸਿਹਤ ਵਿਭਾਗ ਵੀ ਚੌਕਸ ਹੋਇਆ ਦਿਖਾਈ ਦੇ ਰਿਹਾ ਹੈ।ਜ਼ਿਲ੍ਹੇ ਦੇ ਹਾਲਾਤ ਸਬੰਧੀ ਸਿਵਲ ਸਰਜਨ ਸਤਿੰਦਰ ਸਿੰਘ ਦੇ ਵਲੋਂ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਕੋਵਿਡ ਟੀਕਾਕਰਨ ਤਹਿਤ 923 ਨਾਗਰਿਕਾਂ ਦੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਹਨ। ਜਿਸ ਨਾਲ ਜ਼ਿਲ੍ਹੇ ਵਿੱਚ ਕੋਵਿਡ ਟੀਕਾਕਰਨ ਦਾ ਅੰਕੜਾ 3,39,907 ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਵੈਕਸੀਨ ਨਾ ਹੋਣ ਕਾਰਨ ਮਿਤੀ 28 ਮਈ ਦਿਨ ਸ਼ੁੱਕਰਵਾਰ ਨੂੰ 45 ਸਾਲ ਤੋਂ ਵੱਧ ਉਮਰ ਅਤੇ 18 ਤੋਂ 44 ਸਾਲ ਦੇ ਨਾਗਰਿਕਾਂ ਦਾ ਕੋਵਿਡ ਟੀਕਾਕਰਨ ਨਹੀਂ ਹੋਵੇਗਾ ਜਦਕਿ ਕੋਵੈਕਸੀਨ ਦੀ ਦੂਜੀ ਡੋਜ ਕੇਵਲ ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਨ ਅਤੇ ਸਮਾਣਾ ਦੇ ਅਗਰਵਾਲ ਧਰਮਸ਼ਾਲਾ ਵਿੱਚ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 275 ਕੋਵਿਡ ਪਾਜ਼ਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਜਿਸ ਨਾਲ ਜ਼ਿਲ੍ਹੇ ਵਿਚ ਪਾਜ਼ੀਟਿਵ ਕੇਸਾਂ ਦੀ ਗਿਣਤੀ 45,992 ਹੋ ਗਈ ਹੈ।