ਪੰਜਾਬ

punjab

ETV Bharat / state

ਪਟਿਆਲਾ 'ਚ ਕੋਰੋਨਾ ਦਾ ਮਾਮਲਾ ਆਇਆ ਸਾਹਮਣੇ - ਪੰਜਾਬ ਵਿੱਚ ਕੋਰੋਨਾ ਵਾਇਰਸ

ਪਟਿਆਲਾ ਵਿੱਚ ਇੱਕ ਵਿਅਕਤੀ ਦੀ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਜੋ ਕਿ ਕੁਝ ਦਿਨ ਪਹਿਲਾਂ ਦੁਬਈ ਤੋਂ ਭਾਰਤ ਪਰਤਿਆ ਸੀ।

ਪਟਿਆਲਾ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਦੀ ਰਿਪੋਰਟ ਆਈ ਪੌਜੀਟਿਵ
ਫ਼ੋਟੋ

By

Published : Mar 30, 2020, 11:53 PM IST

ਪਟਿਆਲਾ: ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਉੱਥੇ ਹੀ ਪਟਿਆਲਾ ਵਿੱਚ ਇਸ ਮਹਾਮਾਰੀ ਨਾਲ ਪੀੜਤ ਇੱਕ ਵਿਅਕਤੀ ਪੌਜ਼ੀਟਿਵ ਪਾਇਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਵਿਅਕਤੀ ਪਿਛਲੇ ਦਿਨੀਂ ਦੁਬਈ ਤੋਂ ਭਾਰਤ ਆਇਆ ਸੀ।

ਵੇਖੋ ਵੀਡੀਓ

ਜਾਣਕਾਰੀ ਮੁਤਾਬਕ ਇਸ ਵਿਅਕਤੀ ਨੇ ਆਪਣੇ ਘਰ ਵਾਲਿਆਂ ਤੋਂ ਦੂਰੀ ਬਣਾ ਕੇ ਰੱਖੀ ਹੋਈ ਸੀ। ਇਸ ਦੇ ਸਾਥੀ ਦੀ ਵੀ ਜਾਂਚ ਕੀਤੀ ਗਈ ਹੈ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਪੌਜ਼ੀਟਿਵ ਪਾਏ ਗਏ ਵਿਅਕਤੀ ਦੀ ਉਮਰ 35 ਤੋਂ 40 ਵਿੱਚ ਦੱਸੀ ਜਾ ਰਹੀ ਹੈ। ਜਿਸ ਤੋਂ ਬਾਅਦ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਉਸ ਨੂੰ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ। ਮਰੀਜ਼ ਦੇ ਪੌਜੀਟਿਵ ਪਾਏ ਜਾਣ ਤੋਂ ਬਾਅਦ ਇਲਾਕੇ ਵਿੱਚ ਸੈਨੀਟਾਈਜ਼ਰ ਦਾ ਛਿੜਕਾਵ ਕੀਤਾ ਜਾ ਰਿਹਾ ਹੈ।

ਦੱਸਦਈਏ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਪੂਰੀ ਤਰ੍ਹਾਂ ਲੌਕਡਾਊਨ ਹੈ। ਉੱਥੇ ਹੀ ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 42 ਹੋ ਗਈ ਹੈ। ਜਿਨ੍ਹਾਂ ਵਿਚੋਂ 3 ਦੀ ਮੌਤ ਹੋ ਗਈ ਹੈ। ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਘਰ ਵਿੱਚ ਹੀ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।

ABOUT THE AUTHOR

...view details