ਪੰਜਾਬ

punjab

ETV Bharat / state

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੌਂਸਲਰਾਂ ਨੂੰ ਕੀਤਾ ਸਨਮਾਨਿਤ - ਅਕਾਲੀ ਦਲ ਵੱਲੋਂ ਕੌਂਸਲਰਾਂ ਦਾ ਸਨਮਾਨ

ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੌਂਸਲਰਾਂ ਦਾ ਸਨਮਾਨ ਕੀਤਾ ਜਾ ਰਿਹਾ, ਜਿਸ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵੱਲੋਂ ਮੀਟਿੰਗ ਕੀਤੀ ਗਈ ਅਤੇ ਕੌਂਸਲਰਾਂ ਦਾ ਸਨਮਾਨ ਕੀਤਾ ਗਿਆ।

Shromani Akali Dal In Nabha
Shromani Akali Dal In Nabha

By

Published : Mar 4, 2021, 5:10 PM IST

ਨਾਭਾ: ਭਾਵੇਂ ਕਿ 2022 ਦੀਆਂ ਚੋਣਾਂ ਵਿੱਚ ਅਜੇ ਕਾਫੀ ਸਮਾਂ ਬਾਕੀ ਹੈ, ਪਰ ਹੁਣ ਤੋਂ ਹੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਹਰ ਪਾਰਟੀ ਪੱਬਾਂ ਭਾਰ ਨਜ਼ਰ ਆ ਰਹੀ ਜਿਸ ਦੇ ਤਹਿਤ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵੱਲੋਂ ਮੀਟਿੰਗ ਕੀਤੀ ਗਈ ਅਤੇ ਕੌਂਸਲਰਾਂ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਮੱਖਣ ਲਾਲਕਾ ਨੇ ਕਾਂਗਰਸ 'ਤੇ ਵਾਰ ਕਰਦਿਆਂ ਕਿਹਾ ਕਿ ਕਾਂਗਰਸ ਵੱਲੋਂ ਜੋ ਵਾਅਦੇ ਕੀਤੇ ਗਏ ਸਨ। ਉਹ ਉਸ 'ਤੇ ਖਰੀ ਨਹੀਂ ਉਤਰੀ ਜਿਸ ਕਰਕੇ 2022 ਦੀਆ ਚੋਣਾਂ ਵਿੱਚ ਕਾਂਗਰਸ ਬੁਰੀ ਤਰ੍ਹਾਂ ਹਾਰੇਗੀ ਅਤੇ ਅਕਾਲੀ ਦਲ ਭਾਰੀ ਬਹੁਮੱਤ ਨਾਲ ਜਿੱਤ ਪ੍ਰਾਪਤ ਕਰੇਗਾ। ਲਾਲਕਾ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਦੇ ਆਉਣ ਨਾਲ ਅਕਾਲੀ ਦਲ ਨੂੰ ਕੋਈ ਫ਼ਰਕ ਨਹੀਂ ਪਏਗਾ।

ਲਾਲਕਾ ਨੇ ਕਾਂਗਰਸ ਪਾਰਟੀ ਤੇ ਵਾਰ ਕਰਦੇ ਹੋਏ ਕਿਹਾ ਕਿ ਜੋ ਕਾਂਗਰਸ ਪਾਰਟੀ ਦੇ ਵਾਅਦੇ ਕੀਤੇ ਸਨ ਉਹ ਬਿਲਕੁਲ ਹੀ ਝੂਠੇ ਸਨ ਭਾਵੇਂ ਕਿ ਪ੍ਰਸ਼ਾਂਤ ਕਿਸ਼ੋਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਅਹੁਦਾ ਦੇ ਕੇ ਉਸ ਨੂੰ ਨਵਾਜਿਆ ਗਿਆ ਹੈ ਪਰ ਲੋਕ ਕਾਂਗਰਸ ਪਾਰਟੀ ਨੂੰ ਹੁਣ ਮੂੰਹ ਨਹੀਂ ਲਾਉਣਗੇ।

ਇਸ ਮੌਕੇ ਤੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਇਕਜੁੱਟ ਨਾਲ ਹੋ ਕੇ 2022 ਵਿਧਾਨ ਸਭਾ ਦੀਆਂ ਚੋਣਾਂ ਲੜੇਗੀ ਅਤੇ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ, ਲਾਲਕਾ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਵਾਰ ਕਰਦਿਆਂ ਕਿਹਾ ਕਿ ਧਰਮਸੋਤ ਨੂੰ ਨਾਭਾ ਹਲਕੇ ਤੋਂ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਵੇਗਾ। ਇਸ ਨੂੰ ਵਾਪਸੀ ਅਸੀਂ ਅਮਲੋਹ ਹਲਕੇ ਵਿੱਚ ਭੇਜਾਂਗੇ।

ਇਸ ਮੌਕੇ 'ਤੇ ਅਕਾਲੀ ਦਲ ਦੇ ਕੌਂਸਲਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੋ ਅੱਜ ਪਾਰਟੀ ਵੱਲੋਂ ਸਨਮਾਨ ਕੀਤਾ ਗਿਆ ਹੈ ਅਸੀਂ ਬਹੁਤ ਧੰਨਵਾਦੀ ਹਾਂ ਉਨ੍ਹਾਂ ਨੇ ਕਿਹਾ ਕਿ ਜੋ ਕਾਂਗਰਸ ਨੇ ਵਾਅਦੇ ਕੀਤੇ ਸਨ ਅਤੇ ਕਾਂਗਰਸ ਪਾਰਟੀ ਜੋ ਧੱਕੇਸ਼ਾਹੀ ਕਰ ਰਹੀ ਹੈ। 2022 ਵਿੱਚ ਇਨ੍ਹਾਂ ਨੂੰ ਲੋਕ ਜ਼ਰੂਰ ਸਬਕ ਸਿਖਾਉਣਗੇ।

ਇਹ ਵੀ ਪੜ੍ਹੋ: ਜਲੰਧਰ ’ਚ ਪਟਵਾਰੀ ਨੂੰ ਰੰਗੇ ਹੱਥ ਰਿਸ਼ਵਤ ਲੈਂਦੇ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ABOUT THE AUTHOR

...view details