ਪਟਿਆਲਾ: ਬੀਤੇ ਦਿਨ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋ 60 ਸਾਲ ਤੋਂ ਜਿਆਦਾ ਉਮਰ ਅਤੇ 45 ਸਾਲ ਤੋਂ ਜਿਆਦਾ ਉਮਰ ਦੇ ਵਿਅਕਤੀਆਂ ਦੇ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵੈਕਸੀਨੇਸ਼ਨ ਮੁਹਿੰਮ ਦੇ ਪਹਿਲੇ ਦਿਨ 53 ਸੀਨੀਅਰ ਸਿਟੀਜਨਾਂ ਵੱਲੋ ਆਪਣਾ ਕੋਵਿਡ ਵੈਕਸੀਨੇਸ਼ਨ ਦਾ ਟੀਕਾ ਲਗਵਾਇਆ।
ਪੀਪੀਐੱਸਸੀ ਦੇ ਚੈਅਰਮੇਨ ਸਣੇ 53 ਬਜ਼ੁਰਗਾਂ ਨੇ ਮੁਹਿੰਮ ਦੇ ਪਹਿਲੇ ਦਿਨ ਲਗਵਾਈ ਕੋਵਿਡ ਵੈਕਸੀਨ - ਟੀਕਾਕਰਨ ਮੁਹਿੰਮ ਤਹਿਤ
ਬੀਤੇ ਦਿਨ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ 60 ਸਾਲ ਤੋਂ ਜ਼ਿਆਦਾ ਉਮਰ ਅਤੇ 45 ਸਾਲ ਤੋਂ ਜ਼ਿਆਦਾ ਉਮਰ ਦੇ ਵਿਅਕਤੀਆਂ ਦੇ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ ਗਈ।
ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਟੀਕਾਕਰਨ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ 9 ਸਰਕਾਰੀ ਸਿਹਤ ਸੰਸਥਾਵਾ ਵਿੱਚ 537 ਟੀਕੇ ਲਗਾਏ ਗਏ, ਜਿਨ੍ਹਾਂ ਵਿੱਚੋੋਂ ਸਿਹਤ ਅਤੇ ਫ਼ਰੰਟਲਾਈਨ ਵਰਕਰਾਂ ਤੋਂ ਇਲਾਵਾ 53 ਸੀਨੀਅਰ ਸਿਟੀਜ਼ਨ ਵੀ ਸ਼ਾਮਲ ਸਨ।
ਉਨ੍ਹਾਂ ਦੱਸਿਆ ਕਿ ਅੱਜ ਮਾਤਾ ਕੁਸ਼ਲਿਆ ਹਸਪਤਾਲ ਵਿਚੋਂ ਸੀਨੀਅਰ ਸਿਟੀਜ਼ਨ ਦੀ ਪਹਿਲੀ ਕਤਾਰ ਵਿੱਚ ਟੀਕੇ ਲਗਵਾਉਣ ਵਾਲਿਆਂ ਵਿੱਚ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੈਅਰਮੈਨ ਸੁਰਿੰਦਰ ਸਿੰਘ, ਡਾ. ਬਲਜੀਤ ਸਿੰਘ ਮਾਨ ਮੈਂਬਰ ਭਾਰਤ ਸਰਕਾਰ ਨੈਸ਼ਨਲ ਕਮਿਸ਼ਨ ਫਾਰ ਮਿਨਿਓਰਟੀ ਐਜੂਕੇਸ਼ਨਲ ਇੰਸਟੀਚਿਊਸ਼ਨ, ਵਿਜੈ ਗੋਇਲ ਪ੍ਰਧਾਨ ਪਟਿਆਲਾ ਸੋਸ਼ਲ ਵੈਲਫ਼ੇਅਰ ਸੋਸਾਇਟੀ ਰਿਟਾਰਿਡ ਡਿਪਟੀ ਚੀਫ ਇੰਜੀਨੀਅਰ ਬਿਜਲੀ ਬੋਰਡ ਪੀ.ਕੇ ਜੈਨ ਅਤੇ ਉਨ੍ਹਾਂ ਦੀ ਪਤਨੀ ਸਿਤਾਰਾ ਜੈਨ, ਰਿਟਾਇਰਡ ਗਾਇਨੀਕੋਲੋਜਿਸਟ ਡਾ. ਹਰਮਨਪ੍ਰੀਤ ਕੋਰ, ਹਰਕਰਮਪ੍ਰੀਤ ਕੌਰ, ਅਮਰਪ੍ਰੀਤ ਸਿੰਘ ਆਦਿ ਵੀ ਸ਼ਾਮਲ ਸਨ।