ਪਟਿਆਲਾਂ: ਪੰਜਾਬੀ ਦੇ ਉੱਘੇ ਸਾਹਿਤਕਾਰ ਦਲੀਪ ਕੌਰ ਟਿਵਾਣਾ ਦਾ ਬੀਤੇ ਦਿਨ ਮੋਹਾਲੀ ਦੇ ਮੈਕਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਪਟਿਆਲਾ ਦੇ ਰਾਜਪੁਰਾ ਰੋਡ ਸਥਿਤ ਬੀਰ ਜੀ ਦੇ ਸ਼ਮਸ਼ਾਨ ਘਾਟ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਸਾਹਿਤ ਜਗਤ ਦੀਆਂ ਉੱਘੀਆਂ ਹਸਤੀਆਂ ਨੇ ਡਾ. ਟਿਵਾਣਾ ਨੂੰ ਭਿੱਜੀਆਂ ਅੱਖਾਂ ਨਾਲ ਵਿਦਾਈ ਦਿੱਤੀ।
ਲੀਪ ਕੌਰ ਟਿਵਾਣਾ ਦੀ ਅੰਤਿਮ ਵਿਦਾਈ ਦੱਸ ਦਈਏ ਕਿ ਦਲੀਪ ਕੌਰ ਟਿਵਾਣਾ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਮੋਹਾਲੀ ਦੇ ਮੈਕਸ ਹਸਪਤਾਲ ਵਿੱਚ ਦਾਖ਼ਲ ਸਨ। ਸਿਹਤ ਬਿਗੜਨ ਕਰਕੇ ਸ਼ੁੱਕਰਵਾਰ ਨੂੰ ਦੁਪਹਿਰ ਕਰੀਬ 3 ਵਜੇ ਉਨ੍ਹਾਂ ਦਾ ਹਸਪਤਾਲ ਵਿੱਚ ਹੀ ਦੇਹਾਂਤ ਹੋ ਗਿਆ ਸੀ।
ਇਹ ਵੀ ਪੜ੍ਹੋ: ਜਸਵੰਤ ਸਿੰਘ ਕੰਵਲ ਹੋਏ ਸਵਰਗਵਾਸ, ਜੱਦੀ ਪਿੰਡ ਢੁੱਡੀਕੇ ’ਚ ਲਏ ਆਖ਼ਰੀ ਸਾਹ
ਪਦਮ ਸ਼੍ਰੀ ਨਾਲ ਸਨਮਾਨਿਤ ਦਲੀਪ ਕੌਰ ਟਿਵਾਣਾ ਪੰਜਾਬੀ ਸਾਹਿਤ ਦੇ ਪ੍ਰਮੁੱਖ ਨਾਵਲਕਾਰ ਸਨ। ਪੰਜਾਬੀ ਸਾਹਿਤ ਜਗਤ ਵਿੱਚ ਉਹ ਪਹਿਲੀ ਔਰਤ ਸਨ ਜਿਸ ਦੀ ਰਚਨਾ 'ਕਥਾ ਕਹੋ ਉਰਵਸ਼ੀ' ਨੂੰ ਕੇ.ਕੇ. ਬਿਰਲਾ ਫ਼ਾਊਂਡੇਸ਼ਨ ਵੱਲੋਂ ਸਰਸਵਤੀ ਸਨਮਾਨ ਦਿੱਤਾ ਗਿਆ। ਭਾਸ਼ਾ ਵਿਭਾਗ ਪੰਜਾਬ ਦਾ ਸ਼੍ਰੋਮਣੀ ਸਾਹਿਤਕਾਰ ਸਨਮਾਨ, ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦਾ ਕਰਤਾਰ ਸਿੰਘ ਧਾਲੀਵਾਲ ਪੁਰਸਕਾਰ ਅਤੇ ਪੰਜਾਬੀ ਅਕਾਦਮੀ ਦਿੱਲੀ ਦਾ 1980-90 ਦੇ ਦਹਾਕੇ ਦੀ ਸਰਬੋਤਮ ਨਾਵਲਕਾਰ ਪੁਰਸਕਾਰ ਵੀ ਡਾ. ਟਿਵਾਣਾ ਨੂੰ ਮਿਲਿਆ।