ਨਾਭਾ: ਕਿਸਾਨਾਂ ਵਲੋਂ ਫਸਲ ਦੀ ਵਾਢੀ ਸ਼ੁਰੂ ਕਰ ਦਿੱਤੀ ਗਈ ਹੈ। ਸੂਬੇ ਭਰ 'ਚ ਕਿਸਾਨ ਆਪਣੀ ਫਸਲ ਨੂੰ ਵੇਚਣ ਲਈ ਮੰਡੀਆਂ 'ਚ ਜਾ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਉਥੇ ਕਈ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ। ਬਾਰਦਾਨੇ ਦੀ ਕਮੀ ਅਤੇ ਮੰਡੀਆਂ 'ਚ ਲਿਫਟਿੰਗ ਨਾ ਹੋਣ ਕਾਰਨ ਕਿਸਾਨ ਮੰਡੀਆਂ 'ਚ ਰੁਲਣ ਲਈ ਮਜ਼ਬੂਰ ਹਨ। ਜੇਕਰ ਗੱਲ ਨਾਭਾ ਮੰਡੀ ਦੀ ਕੀਤੀ ਜਾਵੇ ਤਾਂ ਏਸ਼ੀਆ ਦੀ ਦੂਜੇ ਨੰਬਰ ਦੀ ਮੰਡੀ ਮੰਨੀ ਜਾਂਦੀ ਹੈ, ਜਿਸ 'ਚ ਲਿਫਟਿੰਗ ਨਾ ਹੋਣ ਕਾਰਨ ਕਈ ਲੱਖ ਬੋਰੀ ਮੰਡੀਆਂ 'ਚ ਰੁਲ ਰਹੀ ਹੈ।
ਇਸ ਸਬੰਧੀ ਕਿਸਾਨਾਂ ਦਾ ਕਹਿਣਾ ਕਿ ਮੰਡੀਆਂ 'ਚ ਜਗ੍ਹਾਂ ਦੀ ਕਮੀ ਕਾਰਨ ਉਨ੍ਹਾਂ ਨੂੰ ਖੁੱਲ੍ਹੇ 'ਚ ਆਪਣੀ ਫ਼ਸਲ ਦੀ ਢੇਰੀ ਲਗਾਉਣੀ ਪੈਂਦੀ ਹੈ। ਉਨ੍ਹਾਂ ਦਾ ਕਹਿਣਾ ਕਿ ਮੌਸਮ ਦੀ ਖ਼ਰਾਬੀ ਕਾਰਨ ਮੰਡੀ 'ਚ ਆ ਰਹੀ ਫਸਲ ਖ਼ਰਾਬ ਹੋ ਰਹੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਕਿ ਬਾਰਦਾਨੇ ਦੀ ਕਮੀ ਕਾਰਨ ਵੀ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।